ਗੋਇੰਦਵਾਲ ਸਾਹਿਬ, 8 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਇਤਿਹਾਸਕ ਨਗਰ ਅਤੇ ਸਿੱਖੀ ਦੇ ਧੁਰੇ ਵਜੋਂ ਜਾਣੇ ਜਾਂਦੇ ਗੋਇੰਦਵਾਲ ਸਾਹਿਬ ਵਿਖੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੁਖ ਸਿੰਘ ਵਲੋਂ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਗੁਰਦੁਆਰਾ ਬਾਉਲੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਦੀ ਪਰਕਰਮਾ ਲਈ ਰਵਾਨਾ ਹੋਇਆ | ਇਸ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਪੁਜੀਆਂ ਅਤੇ ਨਤਮਸਤਕ ਹੋਈਆਂ | ਨਗਰ ਕੀਰਤਨ ਵਿਚ ਸੰਗਤਾਂ ਲਈ ਵੱਖ-ਵੱਖ ਥਾਂਵਾਂ 'ਤੇ ਤਰ੍ਹਾਂ-ਤਰ੍ਹਾਂ ਦੇ ਲੰਗਰ ਤਿਆਰ ਕੀਤੇ ਗਏ | ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਵਿਖੇ ਸੰਪੰਨ ਹੋਇਆ | ਇਸ ਮੌਕੇ ਮੈਨੇਜਰ ਗੁਰਾ ਸਿੰਘ ਮਾਨ, ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਜਥੇਦਾਰ ਪ੍ਰੇਮ ਸਿੰਘ ਪੰਨੂੰ, ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੋਰੀਆ, ਐਡੀਨਲ ਮੈਨੇਜ਼ਰ ਸਰਬਜੀਤ ਸਿੰਘ ਮੁੰਡਾਪਿੰਡ, ਐਡੀਨਲ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਗਿਆਨੀ ਰਣਜੀਤ ਸਿੰਘ, ਦੇਸ਼ਵੀਰ ਸਿੰਘ ਪਵਾਰ, ਐਸ.ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ, ਯੂਥ ਆਗੂ ਵਰਿੰਦਰ ਸਿੰਘ ਜੋਤੀ, ਮੋਹਨ ਸਿੰਘ ਮੈਂਬਰ ਪੰਚਾਇਤ, ਹਰਭਜਨ ਸਿੰਘ ਰਾਠੌਰ, ਗੁਰਸੇਵਕ ਸਿੰਘ ਮੈਂਬਰ ਪੰਚਾਇਤ, ਸੁਖਬੀਰ ਸਿੰਘ ਲੋਧੀ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਨੰਬਰਦਾਰ ਅਮਰਜੀਤ ਸਿੰਘ, ਠੇਕੇਦਾਰ ਹਰਜੀਤ ਸਿੰਘ, ਮੱਸਾ ਸਿੰਘ, ਸ਼ੇਰ ਸਿੰਘ ਰਾਠੌਰ, ਰਜਿੰਦਰ ਸਿੰਘ ਫ਼ੌਜੀ, ਬਾਵਾ ਰਣਜੀਤ ਸਿੰਘ ਲੱਕੀ, ਸੰਤੋਖ ਸਿੰਘ ਖਹਿਰਾ, ਰੁਪਿੰਦਰ ਸਿੰਘ ਲਾਹੌਰੀਆ, ਦਵਿੰਦਰ ਸਿੰਘ ਸਾਬਕਾ ਮੈਨੇਜ਼ਰ, ਜੈਮਲ ਸਿੰਘ ਜਾਮਾਰਾਏ, ਸਰਵਨ ਸਿੰਘ ਸੰਮਾ ਲਾਹੌਰੀਆ, ਬਾਬਾ ਦਲਬੀਰ ਸਿੰਘ, ਠੇਕੇਦਾਰ ਜਗਤਾਰ ਸਿੰਘ, ਮਨਜੀਤ ਸਿੰਘ ਮੰਡ, ਮਨਦੀਪ ਸਿੰਘ ਫੋਟੋ ਸਟੂਡੀਓ, ਗੁਰਜੀਤ ਸਿੰਘ ਇਲੈਕਟਰੇਕਸ਼ਨ, ਭੁਪਿੰਦਰ ਸਿੰਘ ਮਾਲਕੋ ਆਦਿ ਨੇ ਗੁਰੂ ਘਰ ਹਾਜ਼ਰੀਆਂ ਭਰੀਆਂ |