30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪਿੰਡ ਕੈਰੋਂ ਵਿਚ 'ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ' ਮੁਹਿੰਮ ਤਹਿਤ ਹੋਈ ਮੀਟਿੰਗ <br/>

Ad Position 21
No active advertisement
ਆਮ ਆਦਮੀ ਦੀ ਕੋਈ ਮੀਟਿੰਗ ਦੌਰਾਨ ਪਿੰਡ ਕੈਰੋਂ ਦੇ ਸਰਪੰਚ ਅਮਨਦੀਪ ਸਿੰਘ ਅਤੇ ਸਾਬਕਾ ਮੰਤਰੀ ਭੁੱਲਰ ਦੀ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨਾਲ ਪਿੰਡ ਦੇ ਮੋਹਤਬਰ | ਤਸਵੀਰ: ਖਹਿਰਾ <br/> 09-04-2026
ਪੱਟੀ 8 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਆਮ ਆਦਮੀ ਪਾਰਟੀ ਵਲੋਂ 'ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਨਾਲ' ਮੁਹਿੰਮ ਤਹਿਤ ਪਿੰਡ ਕੈਰੋਂ ਵਿਖੇ ਸਰਪੰਚ ਅਮਨਦੀਪ ਸਿੰਘ ਸ਼ਾਹ ਵਲੋਂ ਇਕ ਵਿਸ਼ਾਲ ਖੁੱਲ੍ਹੀ ਮੀਟਿੰਗ ਕਰਵਾਈ ਗਈ, ਜਿਸ ਵਿਚ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੀ ਧਰਮ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਵਲੋਂ ਇਸ ਮੀਟਿੰਗ ਦੌਰਾਨ ਪਿਛਲੇ ਚਾਰ ਸਾਲਾਂ 'ਚ ਸਰਕਾਰ ਵਲੋਂ ਕੀਤੇ ਗਏ ਵਿਕਾਸ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨਾਲ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਵਲੋਂ ਚਾਰ ਸਾਲਾਂ 'ਚ ਲਾਗੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਲੋਕਾਂ ਵਲੋਂ ਉਠਾਏ ਗਏ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ | ਇਸ ਮੌਕੇ ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਪਰਮਿੰਦਰ ਸਿੰਘ ਬਲਾਕ ਸੰਮਤੀ, ਨੰਬਰਦਾਰ ਬਲਰਾਜ ਸਿੰਘ, ਪ੍ਰਗਟ ਸਿੰਘ ਮੈਂਬਰ ਪੰਚਾਇਤ, ਲਖਵਿੰਦਰ ਸਿੰਘ ਮੈਂਬਰ ਪੰਚਾਇਤ, ਸੁਖਦੀਪ ਸਿੰਘ ਮੈਂਬਰ ਪੰਚਾਇਤ, ਦਲਬੀਰ ਸਿੰਘ ਮੈਂਬਰ ਪੰਚਾਇਤ, ਦਲਜੀਤ ਸਿੰਘ ਮੈਂਬਰ ਪੰਚਾਇਤ, ਗਿਆਨ ਸਿੰਘ ਮੈਂਬਰ ਪੰਚਾਇਤ, ਗੁਰਪ੍ਰੀਤ ਸਿੰਘ ਮੈਂਬਰ ਪੰਚਾਇਤ, ਕਾਬਲ ਸਿੰਘ ਮੈਂਬਰ, ਬਲਬੀਰ ਸਿੰਘ ਮੈਂਬਰ, ਜੈਮਲ ਸਿੰਘ, ਕੁਲਦੀਪ ਸਿੰਘ, ਡਾ. ਯੁਵਰਾਜ ਸਿੰਘ, ਬਿੱਲਾ ਜੋਸ਼ਨ ਸਮੇਤ ਪਾਰਟੀ ਆਗੂ ਅਤੇ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਘਰ ਝਬਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ <br/> ਅਗਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਲਈ 10 ਤੱਕ ਹੋਵੇਗੀ ਰਜਿਸਟ੍ਰੇਸ਼ਨ
Ad Position 24