30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬੇਮੌਸਮੀ ਬਰਸਾਤਾਂ ਤੇ ਗੜੇਮਾਰੀ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ, ਸਰਕਾਰ ਤੁਰੰਤ ਮੁਆਵਜ਼ਾ ਦੇਵੇ- ਕੁਲਦੀਪ ਸਿੰਘ ਲਾਹੌਰੀਆ <br/>

Ad Position 21
No active advertisement
ਅਜੀਤ ਡੈਸਕ 09-04-2026
ਗੋਇੰਦਵਾਲ ਸਾਹਿਬ, 8 ਅਪ੍ਰੈਲ (ਸਕੱਤਰ ਸਿੰਘ ਅਟਵਾਲ)-­ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਬੇਮੌਸਮੀ ਬਰਸਾਤਾਂ ਤੇ ਗੜੇਮਾਰੀ ਕਾਰਨ ਇਲਾਕੇ ਦੇ ਕਈ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ | ਉਨ੍ਹਾਂ ਦੱਸਿਆ ਕਿ ਦਰਿਆਈ ਖੇਤਰਾਂ ਵਿਚ ਰਹਿੰਦੇ ਕਿਸਾਨ ਪਹਿਲਾਂ ਹੀ ਹੜ੍ਹਾਂ ਦੀ ਮਾਰ ਕਾਰਨ ਆਪਣੀ ਆਰਥਿਕ ਹਾਲਤ ਨੂੰ ਸੰਭਾਲ ਨਹੀਂ ਸਕੇ ਸਨ ਅਤੇ ਹੁਣ ਤਾਜ਼ਾ ਬਰਸਾਤਾਂ ਤੇ ਗੜੇਮਾਰੀ ਨਾਲ ਪੱਕੀਆਂ ਫ਼ਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਕਿਸਾਨਾਂ ਦੀ ਮੁਸ਼ਕਿਲ ਹੋਰ ਵੱਧ ਗਈ ਹੈ | ਲਾਹੌਰੀਆ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਦੇ ਸਮੇਂ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਨੁਕਸਾਨੀ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਖ਼ਾਸ ਕਰਕੇ ਛੋਟੇ ਕਿਸਾਨ ਆਰਥਿਕ ਤੰਗੀ ਦਾ ਸ਼ਿਕਾਰ ਨਾ ਬਣਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਦਾ ਤੁਰੰਤ ਦੌਰਾ ਕਰਕੇ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਆਰਥਿਕ ਮਦਦ ਪ੍ਰਦਾਨ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ ਯਾਦ 'ਚ ਪੰਜ ਰੋਜ਼ਾ ਜੋੜ ਮੇਲਾ ਬਿਹਾਰੀਪੁਰ ਵਿਖੇ ਮਨਾਇਆ <br/> ਅਗਲੀ ਖ਼ਬਰ ਬਿਜਲੀ ਘਰ ਝਬਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ <br/>
Ad Position 24