ਮੀਆਂਵਿੰਡ, 8 ਅਪ੍ਰੈਲ (ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਪਿੰਡ ਦੇਲਾਂਵਾਲ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕਈ ਪਰਿਵਾਰ ਭਾਜਪਾ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋ ਗਏ | ਹਰਜੀਤ ਸਿੰਘ ਦੇਲਾਂਵਾਲ ਦੀ ਪ੍ਰੇਰਨਾ ਸਦਕਾ ਪਰਮਜੀਤ ਸਿੰਘ ਫ਼ੌਜੀ ਦੇ ਗ੍ਰਹਿ ਵਿਖੇ ਹੋਏ ਭਰਵੇਂ ਇਕੱਠ ਮੌਕੇ ਪੁੱਜੇ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਭਾਜਪਾ ਨੂੰ ਸੱਤਾ ਸੌਂਪਣ ਦਾ ਫੈਸਲਾ ਕਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਕੋਲੋਂ ਅੱਕ ਚੁੱਕੇ ਲੋਕ ਧੜਾਧੜ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਇਸ ਇਕੱਠ ਦੌਰਾਨ ਭਾਜਪਾ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਨਾਲ ਜੁੜੇ ਵਰਕਰ ਮਿਹਨਤ ਕਰਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ ਤੇ ਉਹ ਵੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਹਰ ਮੁਸ਼ਕਿਲ ਵਿਚ ਉਨ੍ਹਾਂ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਵਿਚ ਪਾਰਟੀ ਲਈ ਬਣਿਆ ਉਤਸ਼ਾਹ ਸਾਬਿਤ ਕਰਦਾ ਹੈ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਸੱਤਾ ਸੌਂਪਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਉਡੀਕ ਰਹੇ ਹਨ | ਇਸ ਮੌਕੇ ਡਿੰਪੀ ਮੀਆਂਵਿੰਡ, ਜ਼ਿਲ੍ਹਾ ਜਰਨਲ ਸੈਕਟਰੀ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਜੱਸ ਭੋਰਸੀ, ਹਰਜੀਤ ਸਿੰਘ ਦੇਲਾਂਵਾਲ, ਬਰਕਤ ਸਰਲੀ ਅਤੇ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸਾਬਕਾ ਸਰਪੰਚ ਸੁੱਚਾ ਸਿੰਘ ਦੇ ਪੁੱਤਰ ਗੁਰਵਿੰਦਰ ਸਿੰਘ ਘੁੱਗਾ, ਫ਼ੌਜੀ ਲਖਵਿੰਦਰ ਸਿੰਘ, ਫ਼ੌਜੀ ਜਸਪਾਲ ਸਿੰਘ ਫੌਜੀ, ਫ਼ੌਜੀ ਸਰਬਜੀਤ ਸਿੰਘ, ਗੁਰਨਾਮ ਸਿੰਘ , ਮੁਖਤਾਰ ਸਿੰਘ, ਸੋਨੂੰ ਸਿੰਘ, ਦਲਬੀਰ ਸਿੰਘ, ਫ਼ੌਜੀ ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਰਾਜਵਿੰਦਰ ਕੌਰ ਰਾਣੋ, ਮਨਿੰਦਰ ਕੌਰ, ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |