24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਵੇਂ ਦਿਨ ਗੁਰਮਤਿ ਸਮਾਗਮ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਹੋਏ

Ad Position 21
No active advertisement
ਅਜੀਤ ਡੈਸਕ 09-04-2026

ਤਰਨ ਤਾਰਨ, 8 ਅਪ੍ਰੈਲ (ਹਰਿੰਦਰ ਸਿੰਘ)-ਸ਼ਹੀਦਾਂ ਦੇ ਸਿਰਤਾਜ, ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ 463ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਵੇਂ ਦਿਨ ਮਹਾਨ ਗੁਰਮਤਿ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ, ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਹਰਜਿੰਦਰ ਸਿੰਘ ਪੱਟੀ ਅਤੇ ਸ਼ਹਿਰ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਵਡਮੁੱਲੇ ਸਹਿਯੋਗ ਤੇ ਉਤਸ਼ਾਹ ਸਦਕਾ ਗੁਰਦੁਆਰਾ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਹੋਏ। ਇਨ੍ਹਾਂ ਗੁਰਮਤਿ ਸਮਾਗਮਾਂ ਮੌਕੇ ਬਾਬਾ ਬੁੱਢਾ ਜੀ ਕੀਰਤਨੀ ਜਥਾ (ਬੀਬੀਆਂ) ਬੀਬੀ ਸੁਪ੍ਰੀਤ ਕੌਰ, ਅਰਸ਼ਪ੍ਰੀਤ ਕੌਰ ਸੇਰੋਂ ਵਾਲੀਆਂ ਬੀਬੀਆਂ, ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਰਾਗੀ, ਭਾਈ ਹਰਭਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਅੰਮ੍ਰਿਤਸਰ, ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਅੰਮ੍ਰਿਤਸਰ, ਭਾਈ ਸੁਖਵੰਤ ਸਿੰਘ, ਜਸਪਾਲ ਸਿੰਘ ਪ੍ਰਿੰਸੀਪਲ ਜਵੱਦੀ ਟਕਸਾਲ, ਭਾਈ ਦਵਿੰਦਰ ਸਿੰਘ ਬਟਾਲਾ ਅਤੇ ਭਾਈ ਬਲਪ੍ਰੀਤ ਸਿੰਘ ਲੁਧਿਆਣਾ ਆਦਿ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ। ਸਮਾਗਮਾਂ ਦੀ ਸਫਲਤਾ ਵਾਸਤੇ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ ਦੇ ਜਤਿੰਦਰ ਸਿੰਘ ਨਾਗਪਾਲ, ਰਵਿੰਦਰ ਸਿੰਘ, ਸੁਖਬੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਲੈਕਚਰਾਰ ਕੁਲਵਿੰਦਰ ਸਿੰਘ ਲਵਲੀ, ਰਜਿੰਦਰ ਸਿੰਘ ਬੇਦੀ, ਸੁਖਦੀਪ ਸਿੰਘ ਜੌਨੀ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ ਗੁਲਾਟੀ, ਸੁਖਵਿੰਦਰ ਸਿੰਘ ਵਿੱਕੀ, ਸਰਬਜੀਤ ਸਿੰਘ ਪਨੇਸਰ, ਕਰਨਜੀਤ ਸਿੰਘ ਰਾਜੂ, ਬਲਬੀਰ ਸਿੰਘ ਵਿੱਕੀ, ਗੁਨਦੀਪ ਸਿੰਘ, ਹਰਸਿਮਰਨ ਸਿੰਘ, ਅਰਵਿੰਦਰ ਸਿੰਘ ਮੌਜੀ, ਨਵਨੀਨ ਸਿੰਘ ਨਵੀ, ਮਨਦੀਪ ਸਿੰਘ ਮਨੀ, ਅਮਰਜੀਤ ਸਿੰਘ ਆਦਿ ਮੈਂਬਰਾਂ ਨੇ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ। ਇਸ ਮੌਕੇ ਭਗਵੰਤ ਸਿੰਘ, ਗੁਰਪ੍ਰੀਤ ਸਿੰਘ ਦੋਨੋ ਮੀਤ ਮੈਨੇਜ਼ਰ, ਗਿ. ਸਤਪਾਲ ਸਿੰਘ ਹੈਡ ਗ੍ਰੰਥੀ, ਦਿਲਬਾਗ ਸਿੰਘ, ਮਨਪ੍ਰੀਤ ਕੌਰ, ਰਣਜੀਤ ਸਿੰਘ ਜੰਡੋਕੇ, ਗਿ. ਹੀਰਾ ਸਿੰਘ ਗ੍ਰੰਥੀ, ਗਿਆਨੀ ਅਰਜਨ ਸਿੰਘ ਗ੍ਰੰਥੀ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਬਹੁਤ ਹੀ ਸ਼ਰਧਾਪੂਰਵਕ ਸੇਵਾ ਨਿਭਾਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਲਾਈਟਾਂ ਅਤੇ ਫੁੱਲਾਂ ਨਾਲ ਸਜਾਵਟ ਕੀਤੀ ਗਈ। ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ।

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਨੇ ਬੇਹੱਦ ਰੋਮਾਂਚਕ ਮੁਕਾਬਲੇ 'ਚ ਦਿੱਲੀ ਨੂੰ ਇਕ ਦੌੜ ਨਾਲ ਹਰਾਇਆ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
Ad Position 24