04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਹਲਕਾ ਖਡੂਰ ਸਾਹਿਬ 'ਚ ਕਾਂਗਰਸ ਨੂੰ ਝਟਕਾ-ਪਿੰਡ ਧੂੰਦਾ ਵਿਖੇ ਕਾਂਗਰਸ ਪਾਰਟੀ ਨੂੰ ਛੱਡ ਕੇ ਕਈ ਮੁਹਤਬਰ ਹੋਏ ਭਾਜਪਾ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 10-04-2026
ਗੋਇੰਦਵਾਲ ਸਾਹਿਬ, 9 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਹਲਕਾ ਖਡੂਰ ਸਾਹਿਬ 'ਚ ਕਾਂਗਰਸ ਨੂੰ ਉਸ ਵਕਤ ਝਟਕਾ ਲੱਗਾ, ਜਦੋਂ ਪਿੰਡ ਧੂੰਦਾ ਵਿਖੇ ਠੇਕੇਦਾਰ ਸੁਖਜਿੰਦਰ ਸਿੰਘ ਸਮੇਤ ਮੁਹਤਬਰ ਲੋਕ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਪ੍ਰੇਰਨਾ ਸਦਕਾ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲਿਆਂ 'ਚ ਸੁਖਜਿੰਦਰ ਸਿੰਘ, ਬਿਕਰਮ ਸਿੰਘ, ਕਰਨਦੀਪ ਸਿੰਘ, ਨਿਸ਼ਾਨ ਸਿੰਘ, ਬੀਰਾ ਸਿੰਘ, ਰਣਬੀਰ ਸਿੰਘ, ਸਾਜਨਪ੍ਰੀਤ ਸਿੰਘ, ਅਰਜਨਦੀਪ ਸਿੰਘ, ਨੰਦ ਕਿਸ਼ੋਰ, ਆਕਾਸ਼ਦੀਪ ਸਿੰਘ, ਸਰਬਜੀਤ ਸਿੰਘ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਅਮਨਦੀਪ ਕੌਰ, ਰਾਜ ਕੌਰ, ਪਿ੍ਆ, ਰਾਜਬੀਰ ਕੌਰ, ਜੋਗਿਦਰ ਕੌਰ, ਸ਼ਿੰਦਰ ਕੌਰ, ਪ੍ਰੀਤ ਕੌਰ, ਸਰਬਜੀਤ ਕੌਰ, ਸਪਨਾ ਸ਼ਰਮਾ, ਸਿਮਰਦੀਪ ਕੌਰ, ਭਵਜੋਤ ਕੌਰ, ਤੰਨੂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪਾਰਟੀ ਚਿੰਨ੍ਹ ਦੇ ਕੇ ਵਿਸੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਜੀ ਆਇਆਂ ਆਖਿਆਂ | ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ, ਜੋ ਭਾਰਤ ਦੇਸ਼ ਦੇ ਦੂਸਰੇ ਸੂਬਿਆਂ ਵਾਂਗ ਪੰਜਾਬ ਦਾ ਭਲਾ ਕਰ ਸਕਦੀ ਹੈ, ਪੰਜਾਬ 'ਚੋਂ ਬੁਰੀਆਂ ਅਲਾਮਤਾਂ ਖਤਮ ਕਰਕੇ ਸੂਬੇ ਨੂੰ ਤਰੱਕੀ, ਖੁਸ਼ਹਾਲੀ ਅਤੇ ਸੁਰੱਖਿਆ ਵੱਲ ਦੁਬਾਰਾ ਲੈ ਕੇ ਆ ਸਕਦੀ ਹੈ | ਇਸ ਮੌਕੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦਾ ਵਿਕਾਸ ਖੁਣੋਂ ਇੰਨਾ ਮੰਦਾ ਹਾਲ ਹੈ ਕਿ ਲੋਕ ਸਾਰੀਆਂ ਸਰਕਾਰਾਂ ਦੇ ਲਾਰਿਆਂ ਤੋਂ ਦੁਖੀ ਹੋ ਕੇ ਹੁਣ ਦੇਸ਼ ਦੀ ਸੱਤਾ 'ਤੇ ਰਾਜ ਕਰਨ ਵਾਲੀ ਭਾਰਤੀ ਜਨਤਾ ਪਾਰਟੀ 'ਤੇ ਹੀ ਆਪਣੀ ਆਸ ਲਗਾਈ ਬੈਠੇ ਹਨ | ਇਸ ਮੌਕੇ ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਐਸ.ਸੀ. ਵਿੰਗ ਦੇ ਪ੍ਰਧਾਨ ਅਵਤਾਰ ਸਿੰਘ, ਸਰਕਲ ਪ੍ਰਧਾਨ ਖੁਸ਼ਪਿੰਦਰ ਸਿੰਘ, ਭੁਪਿੰਦਰ ਸਿੰਘ ਟੀਟੂ, ਅਮਰਜੀਤ ਸਿੰਘ ਭਰੋਵਾਲ, ਜਤਿੰਦਰ ਸਿੰਘ, ਵਰਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰੋੜੀ ਸਾਹਿਬ ਸੁਰਸਿੰਘ ਵਿਖੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਾਕਿਯੂ ਏਕਤਾ (ਡਕੌਂਦਾ) ਦੀ ਪਿੰਡ ਕਮੇਟੀ ਰੱਲਾ ਦੀ ਮੀਟਿੰਗ ਹੋਈ <br/>
Ad Position 24