04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵੇਂ ਦਿਨ ਗੁਰਮਤਿ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਤਰਨ ਤਾਰਨ ਵਿਖੇ ਹੋਏ <br/>

Ad Position 21
No active advertisement
ਅਜੀਤ ਡੈਸਕ 10-04-2026
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਸ਼ਹੀਦਾਂ ਦੇ ਸਿਰਤਾਜ, ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ 463 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਦਿਨ ਦੇ ਮਹਾਨ ਗੁਰਮਤਿ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ, ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਹਰਜਿੰਦਰ ਸਿੰਘ ਅਤੇ ਸ਼ਹਿਰ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਵਡਮੁੱਲੇ ਸਹਿਯੋਗ ਤੇ ਉਤਸ਼ਾਹ ਸਦਕਾ ਗੁਰਦੁਆਰਾ ਮੰਜੀ ਸਾਹਿਬ ਕਥਾ ਅਸਥਾਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕਰਵਾਏ ਗਏ | ਸਮਾਗਮ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਕੀਰਤਨੀ ਜਥਾ ਬੀਬੀਆਂ, ਭਾਈ ਸੰਦੀਪ ਸਿੰਘ ਤਰਨ ਤਾਰਨ, ਭਾਈ ਗੁਰਪਾਲ ਸਿੰਘ ਰਬਾਬੀ ਹਜੂਰੀ ਰਾਗੀ, ਗਿਆਨੀ ਸਤਪਾਲ ਸਿੰਘ ਹੈੱਡ ਗ੍ਰੰਥੀ, ਗਿਆਨੀ ਜਸਵੰਤ ਸਿੰਘ ਕਥਾਵਾਚਕ ਗੁਰਦੁਆਰਾ ਮੰਜੀ ਸਾਹਿਬ ਅੰਮਿ੍ਤਸਰ, ਭਾਈ ਸ਼ੌਕੀਨ ਸਿੰਘ ਹਜੂਰੀ ਰਾਗੀ ਅੰਮਿ੍ਤਸਰ ਸਾਹਿਬ, ਬੀਬੀ ਜਸਪ੍ਰੀਤ ਕੌਰ ਪਟਿਆਲਾ, ਭਾਈ ਮਹਿਤਾਬ ਸਿੰਘ ਜਲੰਧਰ ਅਤੇ ਭਾਈ ਜਸਕਰਨ ਸਿੰਘ ਆਦਿ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਕਥਾਵਚਕਾਂ ਨੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਸਮਾਗਮ ਦੌਰਾਨ ਮੈਨੇਜਰ ਸ੍ਰੀ ਦਰਬਾਰ ਸਾਹਿਬ ਭਾਈ ਹਰਜਿੰਦਰ ਸਿੰਘ, ਗਿਆਨੀ ਸਤਪਾਲ ਸਿੰਘ ਹੈੱਡ ਗ੍ਰੰਥੀ, ਗਿਆਨੀ ਹੀਰਾ ਸਿੰਘ, ਭਗਵੰਤ ਸਿੰਘ, ਗੁਰਪ੍ਰੀਤ ਸਿੰਘ ਦੋਵੇਂ ਮੀਤ ਮੈਨੇਜਰ, ਦਿਲਬਾਗ ਸਿੰਘ, ਰਣਜੀਤ ਸਿੰਘ ਜੰਡੋਕੇ, ਮਨਪ੍ਰੀਤ ਕੌਰ, ਗਿਆਨੀ ਸਤਨਾਮ ਸਿੰਘ ਗ੍ਰੰਥੀ, ਗਿਆਨੀ ਅਰਜਨ ਸਿੰਘ, ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ ਦੇ ਜਤਿੰਦਰ ਸਿੰਘ ਨਾਗਪਾਲ, ਰਵਿੰਦਰ ਸਿੰਘ, ਸੁਖਬੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਲੈਕਚਰਾਰ ਕੁਲਵਿੰਦਰ ਸਿੰਘ ਲਵਲੀ, ਰਜਿੰਦਰ ਸਿੰਘ ਬੇਦੀ, ਸੁਖਦੀਪ ਸਿੰਘ ਜੌਨੀ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ ਗੁਲਾਟੀ, ਸੁਖਵਿੰਦਰ ਸਿੰਘ ਵਿੱਕੀ, ਸਰਬਜੀਤ ਸਿੰਘ ਪਨੇਸਰ, ਕਰਨਜੀਤ ਸਿੰਘ ਰਾਜੂ, ਬਲਬੀਰ ਸਿੰਘ ਵਿੱਕੀ, ਗੁਨਦੀਪ ਸਿੰਘ, ਹਰਸਿਮਰਨ ਸਿੰਘ, ਅਰਵਿੰਦਰ ਸਿੰਘ ਮੌਜੀ, ਨਵਨੀਨ ਸਿੰਘ ਨਵੀ, ਮਨਦੀਪ ਸਿੰਘ ਮਨੀ, ਅਮਰਜੀਤ ਸਿੰਘ ਆਦਿ ਮੈਂਬਰਾਂ ਨੇ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ | ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਲਾਈਟਾਂ ਅਤੇ ਫੁੱਲਾਂ ਨਾਲ ਸਜਾਵਟ ਕੀਤੀ ਗਈ | ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ | ਇਸ ਮੌਕੇ ਵੱਖ-ਵੱਖ ਸਭਾ ਸੁਸਾਇਟੀਆਂ, ਜਥੇਬੰਦੀਆਂ ਵਲੋਂ ਗੁਰੂ ਕੇ ਲੰਗਰ ਅਤੱੁਟ ਵਰਤਾਏ ਗਏ | ਰਾਤ ਸਮੇਂ ਸੰਗਤਾਂ ਵਲੋਂ ਅਲੌਕਿਕ ਆਤਿਸ਼ਬਾਜ਼ੀ ਅਤੇ ਦੀਪਮਾਲਾ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼, ਮਾਮਲਾ ਦਰਜ ਅਗਲੀ ਖ਼ਬਰ ਮੀਂਹ, ਤੇਜ਼ ਹਵਾਵਾਂ ਤੇ ਗੜੇਮਾਰੀ ਨਾਲ ਕਣਕ ਸਮੇਤ ਹੋਰ ਫ਼ਸਲਾਂ ਦਾ ਹੋ ਰਿਹੈ ਨੁਕਸਾਨ <br/>
Ad Position 24