04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਨਸ਼ੀਲੇ ਪਦਾਰਥਾਂ ਸਮੇਤ 3 ਵਿਅਕਤੀ ਗਿ੍ਫ਼ਤਾਰ, 1 ਫ਼ਰਾਰ

Ad Position 21
No active advertisement
ਅਜੀਤ ਡੈਸਕ 10-04-2026
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਉਪਰ ਕੀਤੀ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ.ਭੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸ਼ਮਸ਼ਾਨਘਾਟ ਝਬਾਲ ਕਲਾਂ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਨਿਸ਼ਾਨ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਝਬਾਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ ਸਿਲਵਰ ਪੇਪਰ ਦੀ ਬਣੀ ਪੰਨੀ, 10 ਰੁਪਏ ਦਾ ਨੋਟ ਅਤੇ ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਗੁਰਬਾਜ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਖਡੂਰ ਸਾਹਿਬ ਦੇ ਘਰ ਛਾਪੇਮਾਰੀ ਦੌਰਾਨ ਘਰ ਵਿਚੋਂ 30 ਲੀਟਰ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਸੜਕ ਸੂਆ ਪੂਹਲਾ ਵਿਖੇ ਨਾਕਾਬੰਦੀ ਦੌਰਾਨ ਮੰਗਲ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਪੂਹਲਾ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, 10 ਰੁਪਏ ਦੇ ਰੋਟ ਦਾ ਰੋਲ, ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਸੁਰਜੀਤ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਬੰਗਲਾ ਰਾਏ ਦੇ ਘਰ ਛਾਪੇਮਾਰੀ ਦੌਰਾਨ ਘਰ ਵਿਚੋਂ 26250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਵਿਖੇ ਭਾਜਪਾ ਨੇ ਪੰਡਿਤ ਦੀਨ ਦਿਆਲ ਉਪਾਧਿਆਇ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਔਰਤ ਨਾਲ ਗਾਲੀ-ਗਲੋਚ ਕਰਨ ਅਤੇ ਘਰ 'ਚ ਇੱਟਾਂ ਰੋੜੇ ਚਲਾਉਣ 'ਤੇ ਮਾਮਲਾ ਦਰਜ
Ad Position 24