04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਤਰਨ ਤਾਰਨ ਵਿਖੇ ਭਾਜਪਾ ਨੇ ਪੰਡਿਤ ਦੀਨ ਦਿਆਲ ਉਪਾਧਿਆਇ ਸਿਖਲਾਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 10-04-2026
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਵਰਕਰਾਂ ਅਤੇ ਸੰਗਠਨ ਦੀ ਮਜਬੂਤੀ, ਪਾਰਟੀ ਦੇ ਸਿਧਾਂਤਾਂ ਅਤੇ ਕਾਰਜ ਪ੍ਰਣਾਲੀ ਬਾਰੇ ਵਿਸਥਾਰ ਨਾਲ ਜ਼ਮੀਨੀ ਪੱਧਰ 'ਤੇ ਪਾਰਟੀ ਦੀ ਵਿਚਾਰਾਧਾਰਾ ਲਿਜਾਣ ਲਈ ਮਹਾਂ ਅਭਿਆਨ ਜੋ ਪੰਡਿਤ ਦੀਨ ਦਿਆਲ ਉਪਾਧਿਆਇ ਸਿਖਲਾਈ ਕੈਂਪ 2026 ਤਹਿਤ ਚਲਾਇਆ ਜਾ ਰਿਹਾ ਹੈ | ਇਸ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਾਰਟੀ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨ ਤਾਰਨ ਸ਼ਹਿਰ 'ਚ ਮਹਾਂ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਪੰਜਾਬ ਪ੍ਰਦੇਸ਼ ਦੇ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸੁਲੂ, ਕੈਂਪ ਇੰਚਾਰਜ ਤੇ ਪ੍ਰਦੇਸ਼ ਸਾਬਕਾ ਸਕੱਤਰ ਰਾਜੇਸ਼ ਹਨੀ, ਜ਼ਿਲ੍ਹਾ ਸਹਿ ਪ੍ਰਭਾਰੀ ਤੇ ਪ੍ਰਦੇਸ਼ ਪ੍ਰਵਕਤਾ ਨਰੇਸ਼ ਸ਼ਰਮਾ ਤੋਂ ਇਲਾਵਾ ਪਾਰਟੀ ਦੇ ਪ੍ਰਮੁੱਖ ਅਧਿਕਾਰੀਆਂ ਵਲੋਂ ਵਿਸੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਆਪਣੇ ਜ਼ਿਲ੍ਹਾ ਟੀਮ ਦੇ ਨੇਤਾਵਾਂ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ ਅਤੇ ਹੋਰ ਪ੍ਰਮੁੱਖ ਆਗੂਆਂ ਦੀ ਮੌਜੂਦਗੀ ਵਿਚ ਸਮੁੱਚੀ ਲੀਡਰਸ਼ਿਪ ਦਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਨਿਵਾਸੁਲੂ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਪਾਰਟੀ ਪੂਰੇ ਭਾਰਤ ਦੇਸ਼ ਅੰਦਰ ਆਪਣੇ ਆਗੂਆਂ ਅਤੇ ਕਰੋੜਾਂ ਵਰਕਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਹੋਰ ਤਕੜਾ ਕਰਨ ਲਈ ਪਾਰਟੀ ਦੀ ਵਿਚਾਰਧਾਰਾ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਅਗਾਂਹਵਧੂ ਉਪਰਾਲੇ ਕਰ ਰਹੀ ਹੈ, ਜਿਸ ਕਾਰਨ ਭਾਰਤ ਦੇ ਬਾਕੀ ਸੂਬਿਆਂ ਵਾਂਗ ਪੰਜਾਬ ਵਿਚ ਵੀ ਤਰੱਕੀ, ਖੁਸ਼ਹਾਲੀ ਅਤੇ ਸੁਰੱਖਿਆ ਯਕੀਨੀ ਹੋ ਸਕੇ | ਇਸ ਮੌਕੇ ਤੇ ਕੈਂਪ ਇੰਚਾਰਜ ਰਾਜੇਸ਼ ਹਨੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਸੰਗਠਨ ਇਕ ਐਸੀ ਲੋਕਤੰਤਰ ਸ਼ਕਤੀ ਹੈ, ਜਿਸ ਕਾਰਨ ਅੱਜ ਸਮੁੱਚੇ ਦੇਸ਼ ਦੇ ਲੋਕ ਇਨਸਾਫ ਪਸੰਦ ਪਾਰਟੀ ਭਾਜਪਾ ਨਾਲ ਜੁੜ ਕੇ ਮਾਣ ਮਹਿਸੂਸ ਕਰ ਰਹੇ ਹਨ ਅਤੇ ਇਹ ਸੰਗਠਨ ਹੀ ਵਿਸ਼ਵ ਦਾ ਸਭ ਤੋਂ ਮਜਬੂਤ ਅਤੇ ਸੁਹਿਰਦ ਪਹਿਚਾਣ ਵਾਲਾ ਸੰਗਠਨ ਹਨ, ਜਿਸ ਵਿਚ ਹਰੇਕ ਵਰਕਰ ਦੀ ਮਿਹਨਤ ਦਾ ਮੁੱਲ ਪੈਂਦਾ ਹੈ | ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਦੇ ਵਿਸ਼ੇ ਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਮੁੱਚੇ ਆਗੂਆਂ ਅਤੇ ਵਰਕਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਇਕ ਸਾਂਝੀ ਸੰਸਕਿ੍ਤਕ ਵਿਰਾਸਤ ਵਾਲਾ ਦੇਸ਼ ਹੈ, ਜਿੱਥੇ ਲੋਕਤੰਤਰ ਬਹਾਲ ਰੱਖਣ ਲਈ ਭਾਜਪਾ ਆਪਣਾ ਯੋਗਦਾਨ ਪਾ ਕੇ ਬਾਖੂਬੀ ਫਰਜ ਨਿਭਾਅ ਰਹੀ ਹੈ | ਇਸ ਮੌਕੇ ਰਾਸ਼ਟਰੀ ਸਵੈ ਸੇਵਕ ਸੰਘ ਦੇ ਅਧਿਕਾਰੀ ਡਾ. ਆਦਰਸ਼ਪਾਲ ਵਿਜ, ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਨੇ ਬੂਥ ਪ੍ਰਬੰਧਨ, ਮਨ ਕੀ ਬਾਤ, ਬੂਥ ਪੱਧਰੀ ਪ੍ਰੋਗਰਾਮ ਸੰਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸਰਕਲ ਪ੍ਰਧਾਨ ਤਰਨ ਤਾਰਨ ਸ਼ਹਿਰੀ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਦਿਹਾਤੀ ਕਨਵਰਦੀਪ ਸਿੰਘ, ਸਰਕਲ ਪ੍ਰਧਾਨ ਝਬਾਲ ਡਾ. ਸੁਖਵੰਤ ਸਿੰਘ, ਸਰਕਲ ਪ੍ਰਧਾਨ ਗੰਡੀਵਿੰਡ ਭੋਲਾ ਸਿੰਘ ਰਾਣਾ, ਸਰਕਲ ਪ੍ਰਧਾਨ ਗੱਗੋਬੂਹਾ ਕਰਮਜੀਤ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਮੇਜਰ ਸਿੰਘ ਗਿੱਲ, ਅਮਨ ਅਰੋੜਾ, ਗੁਰਲਾਲ ਸਿੰਘ ਨੌਜਵਾਨ ਆਗੂ, ਹਰਜੀਤ ਸਿੰਘ, ਸਵਿੰਦਰ ਸਿੰਘ ਪੰਨੂੰ, ਵਿਵੇਕ ਅਗਰਵਾਲ, ਜੱਬਰ ਸਿੰਘ, ਕੈਪਟਨ ਪੂਰਨ ਸਿੰਘ, ਚਰਮਜੀਤ ਸਿੰਘ ਖਾਲਸਾ, ਦਲਜਿੰਦਰ ਸਿੰਘ ਖਾਲਸਾ, ਰਾਮੇਸ਼ ਕਲਸੀ, ਜਸਵਿੰਦਰ ਸਿੰਘ, ਅਮਨ ਸ਼ਰਮਾ, ਪਰਮਜੀਤ ਸਿੰਘ ਲਾਲਕਾ, ਬਲਦੇਵ ਸਿੰਘ, ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਸਾਬਕਾ ਸਰਪੰਚ, ਮੁਖਤਾਰ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਮਨਦੀਪ ਕੌਰ, ਮਨਜੀਤ ਸਿੰਘ ਲਹੀਆ, ਸੋਨੂ ਮੂਸੇ, ਜੇ.ਈ. ਗੁਰਬਚਨ ਸਿੰਘ, ਕਾਲਾ ਸੋਹਲ, ਸੁਰਜੀ ਮਾਹਨੇ, ਸੋਨਾ ਸਿੰਘ, ਗੁਰਵੇਲ ਸਿੰਘ, ਗੁਰਸੇਵਕ ਸਿੰਘ ਤੋਂ ਇਲਾਵਾ ਹਲਕਾ ਤਰਨ ਤਾਰਨ ਦੇ ਸੈਂਕੜੇ ਪ੍ਰਮੁੱਖ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜ਼ੋਨ ਬਾਬਾ ਦੀਪ ਸਿੰਘ ਜੀ ਦੀ ਕੋਰ ਕਮੇਟੀ ਦੀਆਂ ਚੋਣਾਂ ਹੋਈਆਂ ਮੁਕੰਮਲ <br/> ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 3 ਵਿਅਕਤੀ ਗਿ੍ਫ਼ਤਾਰ, 1 ਫ਼ਰਾਰ
Ad Position 24