04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਜ਼ਿਲ੍ਹਾ ਤਰਨ ਤਾਰਨ ਦੀਆਂ ਅਦਾਲਤਾਂ 'ਚ 9 ਮਈ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ <br/>

Ad Position 21
No active advertisement
ਅਜੀਤ ਡੈਸਕ 10-04-2026
ਤਰਨ ਤਾਰਨ, 9 ਅਪ੍ਰੈਲ (ਇਕਬਾਲ ਸਿੰਘ ਸੋਢੀ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਇਸ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ 9 ਮਈ 2026 ਨੂੰ ਲਗਾਈ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 138 ਐੱਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ | ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ, ਉਥੇ ਦੋਹਾਂ ਧਿਰਾਂ ਵਿਚ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ |

Ad Position 22
No active advertisement
ਪਿਛਲੀ ਖ਼ਬਰ ਐੱਸ.ਸੀ. ਭਾਈਚਾਰੇ ਦੀ ਭਲਾਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁੱਖ ਤਰਜੀਹ-ਵਿਧਾਇਕ ਲਾਲਪੁਰਾ <br/> ਅਗਲੀ ਖ਼ਬਰ ਬੋਲੇਪਣ ਦੇ ਲੱਛਣਾਂ ਦਾ ਸਮੇਂ ਸਿਰ ਪਤਾ ਲੱਗਣ 'ਤੇ ਬਚਾਅ ਸੰਭਵ-ਡਾ. ਰੰਧਾਵਾ
Ad Position 24