04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਐੱਸ.ਸੀ. ਭਾਈਚਾਰੇ ਦੀ ਭਲਾਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁੱਖ ਤਰਜੀਹ-ਵਿਧਾਇਕ ਲਾਲਪੁਰਾ <br/>

Ad Position 21
No active advertisement
ਅਜੀਤ ਡੈਸਕ 10-04-2026
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਐੱਸ.ਸੀ. ਭਾਈਚਾਰੇ ਦੀ ਭਲਾਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁੱਖ ਤਰਜੀਹ ਹੈ | ਇਹ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਐੱਸ.ਸੀ. ਬਲਾਕ ਪ੍ਰਧਾਨਾਂ ਨਾਲ ਕੀਤੀ ਇਕ ਮਹੱਤਵਪੂਰਨ ਮੀਟਿੰਗ ਦੌਰਾਨ ਕੀਤਾ | ਇਸ ਮੀਟਿੰਗ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਵਿਧਾਇਕ ਲਾਲਪੁਰਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਬਲਾਕ ਪ੍ਰਧਾਨ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸਰਕਾਰ ਤੱਕ ਪਹੁੰਚਾਵੇ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹੇ | ਮੀਟਿੰਗ ਦੌਰਾਨ ਪ੍ਰਧਾਨਾਂ ਵਲੋਂ ਆਪਣੇ-ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਅਤੇ ਸੁਝਾਆ ਵੀ ਸਾਂਝੇ ਕੀਤੇ ਗਏ, ਜਿਨ੍ਹਾਂ ਨੂੰ ਵਿਧਾਇਕ ਲਾਲਪੁਰਾ ਨੇ ਧਿਆਨ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਭਰੋਸਾ ਦਿਵਾਇਆ | ਅੰਤ ਵਿਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹਲਕਾ ਖਡੂਰ ਸਾਹਿਬ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾਇਆ ਜਾਵੇਗਾ | ਇਸ ਸਮੇਂ ਉਨ੍ਹਾਂ ਦੇ ਨਾਲ ਨਿਰਮਲ ਸਿੰਘ ਸਰਪੰਚ ਕੁਹਾੜਕਾ ਹਲਕਾ ਕੁਆਰਡੀਨੇਟਰ ਖਡੂਰ ਸਾਹਿਬ, ਚੇਅਰਮੈਨ ਹਰਜੀਤ ਸਿੰਘ ਸੰਧੂ, ਚੇਅਰਮੈਨ ਟਰੇਡ ਵਿੰਗ ਗੌਰਵ ਰਾਮਪਾਲ, ਰਜਿੰਦਰ ਸਿੰਘ ਪੰਨੂ ਹਲਕਾ ਸੰਗਠਨ ਇੰਚਾਰਜ ਖਡੂਰ ਸਾਹਿਬ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਕਾਲਜ ਦਾ ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੀਆਂ ਅਦਾਲਤਾਂ 'ਚ 9 ਮਈ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ <br/>
Ad Position 24