04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬਾਬਾ ਬੁੱਢਾ ਕਾਲਜ ਦਾ ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 10-04-2026
ਝਬਾਲ, 9 ਅਪ੍ਰੈਲ (ਸੁਖਦੇਵ ਸਿੰਘ)-ਸੇਵਾ ਦੇ ਪੁੰਜ ਬਾਬਾ ਖੜਕ ਸਿੰਘ ਵਲੋਂ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੇ ਬੀ.ਸੀ.ਏ., ਬੀ.ਐਸ.ਸੀ. (ਆਈ.ਟੀ.) ਪਹਿਲੇ ਸਮੈਸਟਰ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ 'ਚ ਬੀ.ਸੀ.ਏ. ਦੀ ਵਿਦਿਆਰਥਣ ਅਵਨੀਤ ਕੌਰ ਨੇ 74.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ, ਕਮਲਪ੍ਰੀਤ ਕੌਰ ਨੇ 73 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸੁਮਨਪ੍ਰੀਤ ਕੌਰ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਬੀ.ਐਸ.ਸੀ. (ਆਈ.ਟੀ.) ਦੀ ਵਿਦਿਆਰਥਣ ਸ਼ੁਭਰੀਤ ਕੌਰ ਨੇ 76.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਕਿਰਨਜੀਤ ਕੌਰ ਨੇ 68.7 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਦਮਨਜੋਤ ਕੌਰ ਨੇ 65 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਕਰਨਜੀਤ ਸਿੰਘ ਬੇਦੀ ਨੇ ਪਾਸ ਹੋਏ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕੰਪਿਊਟਰ ਵਿਭਾਗ ਦੇ ਪ੍ਰੋਫੈਸਰ ਡਾ. ਅਮਰਬੀਰ ਸਿੰਘ ਅਤੇ ਪ੍ਰੋ. ਚੰਦਪ੍ਰੀਤ ਕੌਰ ਵਲੋਂ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਅਮਰਬੀਰ ਸਿੰਘ (ਪ੍ਰੋ. ਕੰਪਿਊਟਰ ਸਾਇੰਸ) ਨੇ ਦੱਸਿਆ ਕਿ ਕਾਲਜ ਵਿਖੇ ਬੀ.ਸੀ.ਏ. ਕਲਾਸ ਦੀਆਂ ਸੀਟਾਂ 40 ਤੋਂ ਵਧਾ ਕੇ 80 ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਇਲਾਕੇ ਦੇ ਵਿਦਿਆਰਥੀ ਬਾਬਾ ਬੁੱਢਾ ਕਾਲਜ ਵਿਖੇ ਘੱਟ ਫੀਸਾਂ ਵਿੱਚ ਗੁਣਵੱਤਾ ਭਰੀ ਵਿੱਦਿਆ ਦਾ ਲਾਭ ਪ੍ਰਾਪਤ ਕਰ ਸਕਣ | ਇਸ ਮੌਕੇ ਡਾ. ਅਮਰਬੀਰ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਚੰਦਪ੍ਰੀਤ ਕੌਰ, ਸੁਪਰਡੈਂਟ ਤੇਜਿੰਦਰਜੀਤ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਭਾ ਦਾਸ ਜੀ ਦੀ ਜੈਅੰਤੀ ਮਨਾਈ ਅਗਲੀ ਖ਼ਬਰ ਐੱਸ.ਸੀ. ਭਾਈਚਾਰੇ ਦੀ ਭਲਾਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁੱਖ ਤਰਜੀਹ-ਵਿਧਾਇਕ ਲਾਲਪੁਰਾ <br/>
Ad Position 24