04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸ੍ਰੀ ਗੁਰੂ ਨਾਭਾ ਦਾਸ ਜੀ ਦੀ ਜੈਅੰਤੀ ਮਨਾਈ

Ad Position 21
No active advertisement
ਅਜੀਤ ਡੈਸਕ 10-04-2026
ਤਰਨ ਤਾਰਨ, 9 ਅਪ੍ਰੈਲ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਤਰਨ ਤਾਰਨ ਵਿਖੇ ਗੁਰੂ ਨਾਭਾ ਦਾਸ ਜੈਯੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਜੀਵਨੀ ਅਤੇ ਉਪਦੇਸ਼ਾਂ ਨਾਲ ਸੰਬੰਧਿਤ ਲਿਖ਼ਤੀ ਮੁਕਾਬਲੇ ਕਰਾਏ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਗੁਰਚਰਨ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਜਿੰਦਗੀ ਨੂੰ ਸਹੀ ਦਿਸ਼ਾ ਵਿਚ ਲਿਜਾਣਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਚੰਗੇ ਆਚਰਣ ਅਤੇ ਨੈਤਿਕ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਨੇ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਬਾਬਾ ਬੁੱਢਾ ਕਾਲਜ ਦਾ ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ <br/>
Ad Position 24