04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਨੇ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-04-2026
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਜੋ ਕਿ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਅਗਵਾਈ ਸਦਕਾ ਧਾਰਮਿਕ ਸਿੱਖਿਆ ਨੂੰ ਪ੍ਰਫੁੱਲਿਤ ਕਰ ਰਿਹਾ ਹੈ, ਵਿਖੇ ਸ਼ਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਪਾਵਨ ਮੌਕੇ 'ਤੇ ਵਿਦਿਆਰਥੀਆਂ 'ਚ ਕੁਇੱਜ਼ ਮੁਕਾਬਲੇ ਕਰਵਾਏ ਗਏ | ਕੁਇੱਜ਼ ਮੁਕਾਬਲਿਆਂ ਤੋਂ ਪਹਿਲਾਂ ਅਧਿਆਪਕ ਅਨਮੋਲਪ੍ਰੀਤ ਕੌਰ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਉੱਪਰ ਰੌਸ਼ਨੀ ਪਾਈ ਗਈ | ਕੁਇੱਜ਼ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੀਆਂ ਵਿਦਿਆਰਥਣਾਂ ਤਨਵੀਰ ਕੌਰ ਅਤੇ ਮਨਪ੍ਰੀਤ ਕੌਰ ਨੇ ਸਭ ਤੋਂ ਵੱਧ ਅੰਕ ਲੈ ਕੇ ਪਹਿਲਾਂ ਸਥਾਨ ਹਾਸਲ ਕੀਤਾ | ਸਕੂਲ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ, ਜਿਸ ਦਾ ਆਨੰਦ ਸਭ ਨੇ ਮਾਣਿਆ | ਇਸ ਤੋਂ ਉਪਰੰਤ ਸਕੂਲ ਦੇ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਅੱਜ ਦੇ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਵੀ ਜ਼ਰੂਰ ਦਿੱਤੀ ਜਾਵੇ, ਤਾਂ ਜੋ ਬੱਚੇ ਗੁਰਸਿੱਖੀ ਨਾਲ ਜੁੜ ਸਕਣ ਅਤੇ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਪੂਰਨਿਆਂ 'ਤੇ ਚੱਲ ਕੇ ਜੀਵਨ ਬਤੀਤ ਕਰ ਸਕਣ | ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਲੋਹੇ ਵਾਲੇ ਅਤੇ ਸਤਵਿੰਦਰ ਸਿੰਘ ਨੇ ਵੀ ਇਸ ਖਾਸ ਦਿਨ ਦੇ ਇਤਿਹਾਸ ਨੂੰ ਸਭ ਨਾਲ ਸਾਂਝਾ ਕਰਦਿਆਂ ਹੋਇਆ ਬੱਚਿਆਂ ਨੂੰ ਗੁਰਬਾਣੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਪਹਿਲੂਆਂ ਦਾ ਵਿਸਥਾਰ ਸਹਿਤ ਵਰਨਣ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਸ੍ਰੀ ਗੁਰੂ ਨਾਭਾ ਦਾਸ ਜੀ ਦੀ ਜੈਅੰਤੀ ਮਨਾਈ
Ad Position 24