ਤਰਨ ਤਾਰਨ, 9 ਅਪ੍ਰੈਲ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ 'ਚ ਚੈਕਿੰਗ ਦੌਰਾਨ ਮੋਬਾਈਲ ਫੋਨ ਮਿਲਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 3 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ 'ਚੋਂ ਇਕ ਟੱਚ ਮੋਬਾਈਲ ਫੋਨ, 2 ਕੀਪੈਡ ਮੋਬਾਈਲ ਫੋਨ, 20 ਪੈਕੇਟ ਤੰਬਾਕੂ, 20 ਪੈਕੇਟ ਕੂਲਲਿੱਪ, 50 ਬੀੜੀਆਂ ਦੇ ਬੰਡਲ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਕਿ 4 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ 3 ਕੀਪੈਡ ਮੋਬਾਈਲ ਫੋਨ, 1 ਟੱਚ ਫਓਨ, 27 ਬੀੜੀਆਂ ਦੇ ਬੰਡਲ, 12 ਤੰਬਾਕੂ ਪੁੜੀਆਂ ਬਰਾਮਦ ਕੀਤੀਆਂ ਹਨ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ |