ਝਬਾਲ, 9 ਅਪ੍ਰੈਲ (ਸੁਖਦੇਵ ਸਿੰਘ)-ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਤੇ ਐਮ.ਐਮ.ਏ. ਲਾਇਨਜ਼ ਕਲੱਬ ਬਰਮਿੰਘਮ ਦੇ ਸਹਿਯੋਗ ਨਾਲ ਲਗਾਏ ਗਏ 'ਗੁਰਮਤਿ ਟ੍ਰੇਨਿੰਗ ਕੈਂਪ' ਦੀ ਸ਼ੁਰੂਆਤ ਨਿਤਨੇਮ ਨਾਲ ਕੀਤੀ ਗਈ ਅਤੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਕੈਂਪ ਦੇ ਚੌਥੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੀਰੀ-ਪੀਰੀ ਹਾਲ ਵਿਖੇ ਕਰਵਾਏ ਗਏ ਅੰਮਿ੍ਤ ਸੰਚਾਰ ਸਮਾਗਮ ਮੌਕੇ ਵੱਖ-ਵੱਖ ਸਕੂਲਾਂ ਦੇ 81 ਵਿਦਿਆਰਥੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਜਿਨ੍ਹਾਂ ਨੂੰ ਪੰਜ ਕਕਾਰ, ਚੋਲਾ, ਹਜ਼ੂਰੀਆਂ ਅਤੇ ਦਸਤਾਰ ਮੁਫ਼ਤ ਦਿੱਤੇ ਗਏ | ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ ਨੇ ਅੰਮਿ੍ਤ ਪਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਡਾ. ਤਰਨਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੈਕਟਰੀ (ਵਿੱਦਿਆ) ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ ਦੇ ਵਿਸ਼ੇਸ਼ ਉਪਰਾਲੇ ਸਦਕਾ ਹੀ ਗੁਰਮਤਿ ਟ੍ਰੇਨਿੰਗ ਕੈਂਪ ਸਫਲਤਾਪੂਰਵਕ ਆਪਣੀ ਮੰਜਿਲ ਵੱਲ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਵਿੱਦਿਆ ਦੇਣਾ, ਮਾਨਸਿਕ ਤੌਰ 'ਤੇ ਮਜਬੂਤ ਕਰਨਾ ਅਤੇ ਆਪਣੇ ਗੌਰਵਮਈ ਇਤਿਹਾਸ ਨਾਲ ਜੋੜਨਾ ਇਸ ਕੈਂਪ ਦਾ ਮੁੱਖ ਮਕਸਦ ਹੈ | ਕੈਂਪ ਦੌਰਾਨ ਸਕੂਲ ਵਿਖੇ ਚਾਰ ਵੱਖ-ਵੱਖ ਲੋਕੇਸ਼ਨਾ ਬਣਾ ਕੇ ਸਰੀਰਕ ਤੇ ਮਾਨਸਿਕ, ਮਜ਼ਬੂਤੀ ਲਈ ਗਤੀਵਿਧੀਆਂ, ਪਿੰਡ ਦੀਆਂ ਬੁਨਿਆਦੀ ਮੁਸ਼ਕਿਲਾਂ ਤੇ ਹੱਲ ਅਤੇ ਉਨ੍ਹਾਂ ਦੇ ਵਿਕਾਸ ਬਾਰੇ ਵਿਦਿਆਰਥੀਆਂ ਕੋਲੋਂ ਵਿਚਾਰ ਪੁੱਛੇ ਗਏ | ਕੈਂਪ ਦੌਰਾਨ 250 ਵਿਦਿਆਰਥੀਆਂ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਲਿਜਾ ਕੇ ਸ੍ਰੀ ਜਪੁਜੀ ਸਾਹਿਬ ਦੀ ਸੰਥਿਆ ਦਿੱਤੀ ਗਈ ਅਤੇ 250 ਵਿਦਿਆਰਥੀਆਂ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਦਰਸ਼ਨ ਕਰਵਾਏ ਗਏ | ਸਕੂਲ ਵਿਖੇ ਕਰਵਾਏ ਗਏ ਸ਼ਬਦ ਕੀਰਤਨ, ਕਵਿਤਾ, ਕਵੀਸ਼ਰੀ, ਆਰਟ ਤੇ ਗੁਰਬਾਣੀ ਕੰਠ ਮੁਕਾਬਲਿਆਂ 'ਚ ਵੀ ਵਿਦਿਆਰਥੀਆਂ ਨੇ ਹਿੱਸਾ ਲਿਆ | ਸਿੱਖ ਕੌਮ ਦੇ ਮਹਾਨ ਕਥਾਵਾਚਕ ਗਿਆਨੀ ਕੁਲਵੰਤ ਸਿੰਘ ਲੁਧਿਆਣਾ ਵਲੋਂ ਕਥਾ ਵਿਚਾਰਾਂ ਕੀਤੀਆਂ ਗਈਆਂ ਅਤੇ ਗਿਆਨੀ ਗੁਰਸ਼ਰਨ ਸਿੰਘ ਜਾਗੋ ਲਹਿਰ ਘੱਲ ਕਲਾਂ ਵਲੋਂ ਕਵੀਸ਼ਰੀ ਵਾਰਾਂ ਗਾਇਨ ਕਰਕੇ ਇਤਿਹਾਸ 'ਤੇ ਚਾਨਣਾ ਪਾਇਆ ਗਿਆ | ਇਸ ਮੌਕੇ ਐਮ.ਐਮ.ਏ. ਲਾਇਨਜ਼ ਕਲੱਬ ਦੇ ਸੇਵਾਦਾਰ ਸਤਵਿੰਦਰ ਸਿੰਘ, ਸੁਖਦੀਪ ਸਿੰਘ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਹਰਪਾਲ ਸਿੰਘ, ਮਨਦੀਪ ਸਿੰਘ, ਨਰਿੰਦਰ ਸਿੰਘ, ਗੁਰਮੁਖ ਸਿੰਘ, ਉਸਤਾਦ ਭਾਈ ਜਸਪਾਲ ਸਿੰਘ, ਪਿ੍ੰਸੀਪਲ ਡਾ. ਤਰਨਜੀਤ ਸਿੰਘ, ਪਿ੍ੰਸੀਪਲ ਜਗਰੂਪ ਕੌਰ, ਮੈਡਮ ਸੁਖਵਿੰਦਰ ਕੌਰ ਛੀਨਾ, ਪਿ੍ੰਸੀਪਲ ਪ੍ਰਭਜੀਤ ਸਿੰਘ, ਪਿ੍ੰਸੀਪਲ ਹਰਪ੍ਰੀਤ ਸਿੰਘ, ਪਿ੍ੰਸੀਪਲ ਧਰਮਬੀਰ ਕੌਰ, ਪਿ੍ੰਸੀਪਲ ਕੰਵਲਜੀਤ ਕੌਰ, ਪਿ੍ੰਸੀਪਲ ਮਮਤਾ ਕੌਰ, ਮੈਨੇਜ਼ਰ ਧਰਮਿੰਦਰ ਸਿੰਘ, ਮੀਤ ਮੈਨੇਜ਼ਰ ਗੁਰਜੀਤ ਸਿੰਘ, ਅਕਵਿੰਦਰ ਕੌਰ, ਡੀ.ਪੀ.ਈ. ਗੁਰਮੀਤ ਸਿੰਘ, ਮਨਿੰਦਰ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ |