ਫਤਿਆਬਾਦ, 9 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਵਰਕਰ ਮਿਲਣੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਤਹਿਤ ਪਿੰਡ ਸ਼ੇਖਚੱਕ ਵਿਖੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਨੇ ਵੀ ਵਰਕਰਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਗੁਰਸੇਵਕ ਸਿੰਘ ਸ਼ੇਖ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉੱਚ ਅਹੁਦੇ 'ਤੇ ਹੋਣ ਦੇ ਬਾਵਜੂਦ ਵੀ ਮੁੱਖ ਮੰਤਰੀ ਵੱਡੀਆਂ ਸਟੇਜਾਂ ਤੋਂ ਸਿਰਫ਼ ਹਲਕੀਆਂ ਗੱਲਾਂ ਕਰਦੇ ਹਨ ਅਤੇ ਪੰਜਾਬ ਦੇ ਅਸਲ ਮੁੱਦਿਆਂ 'ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉਤਰੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਪਣੇ-ਆਪਣੇ ਇਲਾਕਿਆਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨ ਕਰਨ | ਅੰਤ ਵਿਚ ਬ੍ਰਹਮਪੁਰਾ ਨੇ ਕਿਹਾ ਕਿ ਜੇਕਰ ਹਰ ਵਰਕਰ ਆਪਣੀ ਜ਼ਿੰਮੇਵਾਰੀ ਨਿਭਾਏ ਅਤੇ ਇਕਜੁੱਟ ਹੋ ਕੇ ਮਿਹਨਤ ਕਰੇ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਜਿੱਤ ਹਾਸਲ ਕਰ ਸਕਦਾ ਹੈ | ਇਸ ਮੌਕੇ ਜਥੇਦਾਰ ਕਰਤਾਰ ਸਿੰਘ ਸਰਪੰਚ ਸ਼ੇਖਚੱਕ, ਰਸ਼ਪਾਲ ਸਿੰਘ ਮੈਂਬਰ ਪੰਚਾਇਤ, ਕਿਸ਼ਨ ਸਿੰਘ ਮੈਂਬਰ ਪੰਚਾਇਤ, ਜਸਪਾਲ ਸਿੰਘ ਸਾਬਕਾ ਸਰਪੰਚ ਪਿੰਡ ਲਾਲਪੁਰਾ, ਜਥੇਦਾਰ ਗੁਰਪ੍ਰੀਤ ਸਿੰਘ ਲਾਲਪੁਰਾ, ਕਰਤਾਰ ਸਿੰਘ, ਅਮਰਜੀਤ ਸਿੰਘ ਪ੍ਰਧਾਨ, ਰਾਜਬੀਰ ਸਿੰਘ, ਸ਼ਿੰਦਰ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਕੇਵਲ ਸਿੰਘ, ਚੈਂਚਲ ਸਿੰਘ, ਮੰਗਲ ਸਿੰਘ, ਧਰਮਿੰਦਰ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ |