ਤਰਨ ਤਾਰਨ, 9 ਅਪ੍ਰੈਲ (ਪਰਮਜੀਤ ਜੋਸ਼ੀ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਪਿੰਡ ਸਰਹਾਲੀ ਖੁਰਦ ਵਿਖੇ ਇਕੱਠ ਕਰਕੇ ਕਿਰਤੀ ਕਿਸਾਨ ਯੂਨੀਅਨ ਦੇ ਫੈਸਲੇ ਅਨੁਸਾਰ ਨਵੀਂ ਮੈਂਬਰਸ਼ਿਪ ਕਰਕੇ ਨਵੇਂ ਸਿਰੇ ਤੋਂ ਪਿੰਡ ਇਕਾਈਆਂ ਦਾ ਗਠਨ ਕਰਨ ਦਾ ਜੋ ਸਿਲਸਿਲਾ ਚਲ ਰਿਹਾ ਹੈ, ਉਸੇ ਤਹਿਤ ਪਿੰਡ ਸਰਹਾਲੀ ਖੁਰਦ ਜ਼ਿਲ੍ਹਾ ਤਰਨ ਤਾਰਨ 'ਚ ਮੈਂਬਰਾਂ ਦਾ ਇਕੱਠ ਕਰਕੇ ਇਕਾਈ ਦਾ ਗਠਨ ਕੀਤਾ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂੰ ਤੇ ਗੁਰਪ੍ਰਤਾਪ ਸਿੰਘ ਨੇ ਕਿਹਾ ਕਿਰਤੀ ਕਿਸਾਨ ਯੂਨੀਅਨ, ਪੰਜਾਬ ਦੀਆਂ ਮੰਗਾਂ ਜਿਨ੍ਹਾਂ 'ਚ ਪੰਜਾਬ ਦੇ ਪਾਣੀਆਂ ਦਾ ਮਸਲਾ, ਪੰਜਾਬ ਦੀ ਖੇਤੀ ਨੀਤੀ ਤਿਆਰ ਕਰਨਾ, ਹਰ ਘਰ ਪੀਣ ਵਾਲਾ ਪਾਣੀ ਅਤੇ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨਾ ਅਤੇ ਪੰਜਾਬ ਦੇ ਪਾਣੀਆਂ ਦਾ ਰਿਪੇਰੀਅਨ ਸਿਧਾਂਤਾਂ ਅਨੁਸਾਰ ਫ਼ੈਸਲਾ ਕਰਨਾ ਅਤੇ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਬਿੱਲ 2025, ਬੀਜ ਸੋਧ ਬਿੱਲ ਅਤੇ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਆਦਿ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ | ਸਹਿਕਾਰੀ ਖੰਡ ਮਿੱਲ ਸੇਰੋਂ ਦੀ ਮਾਲਕੀ ਬਦਲਣ ਵਿਰੁੱਧ ਚੱਲ ਰਹੇ ਸੰਘਰਸ਼ ਵਿਚ ਕਿਰਤੀ ਕਿਸਾਨ ਯੂਨੀਅਨ ਅੱਗੇ ਹੋਕੇ ਸੰਘਰਸ਼ ਵਿਚ ਸ਼ਾਮਿਲ ਹੋਵੇਗੀ | 10 ਅਪ੍ਰੈਲ ਦੀ ਖੰਡ ਮਿੱਲ ਸੇਰੋਂ ਸੰਬੰਧੀ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਦੀ ਜ਼ਿਲ੍ਹਾ ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਡੱਟ ਕੇ ਸ਼ਮੂਲੀਅਤ ਕਰੇਗੀ | ਇਸ ਮੌਕੇ ਸਰਬਸੰਮਤੀ ਨਾਲ ਪਿੰਡ ਇਕਾਈ ਦੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਅਨੁਸਾਰ ਪ੍ਰਧਾਨ ਵਜੋਂ ਅੰਗਰੇਜ਼ ਸਿੰਘ, ਮੀਤ ਪ੍ਰਧਾਨ ਵਿਰਸਾ ਸਿੰਘ, ਨਾਜਰ ਸਿੰਘ, ਜਰਨਲ ਸਕੱਤਰ ਸੁਖਚੈਨ ਸਿੰਘ, ਖਜਾਨਚੀ ਤਰਸੇਮ ਸਿੰਘ ਫੌਜੀ ਅਤੇ ਸੁਖਦੇਵ ਸਿੰਘ ਮੈਂਬਰ, ਜਥੇਬੰਦਕ ਸਕੱਤਰ ਪੂਰਨ ਸਿੰਘ ਗਿੱਲ, ਪ੍ਰੈਸ ਸਕੱਤਰ ਤਰਸੇਮ ਸਿੰਘ ਚੁਣੇ ਗਏ | ਇਸ ਤੋਂ ਇਲਾਵਾ ਇਕ 17 ਮੈਂਬਰੀ ਕਮੇਟੀ ਚੁਣੀ ਗਈ, ਜਿਸ ਵਿਚ ਮਨਜਿੰਦਰ ਸਿੰਘ ਵੈਦ, ਤਾਰਾ ਸਿੰਘ, ਮੁਖਤਾਰ ਸਿੰਘ, ਜਸਬੀਰ ਸਿੰਘ ਭਿੱਟੋ, ਗੁਰਵਿੰਦਰ ਸਿੰਘ ਗਿੰਦਰ, ਗੁਰਮੁਖ ਸਿੰਘ, ਨਿੰਦਰ ਸਿੰਘ, ਹਰਦੇਵ ਸਿੰਘ, ਦਵਿੰਦਰ ਸਿੰਘ ਬੂਰਾ, ਭਾਗ ਸਿੰਘ ਦੁਬਈ, ਮੋਹਨ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ ਗੁਰੂ, ਪੂਰਨ ਸਿੰਘ ਗਿੱਲ, ਸਤਨਾਮ ਸਿੰਘ, ਨਿਰੰਕਾਰ ਸਿੰਘ ਅਤੇ ਕਸ਼ਮੀਰ ਸਿੰਘ ਆਦਿ ਕਾਰਜਕਾਰੀ ਮੈਂਬਰ ਚੁਣੇ ਗਏ |