01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਦਲੇਰ ਸਿੰਘ ਸਰਲੀ ਕਾਂਗਰਸ ਪਾਰਟੀ ਦੇ ਦੂਸਰੀ ਵਾਰ ਬਲਾਕ ਜਲਾਲਾਬਾਦ ਦੇ ਬਣੇ ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 11-04-2026
ਮੀਆਂਵਿੰਡ, 10 ਅਪ੍ਰੈਲ (ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਦਲੇਰ ਸਿੰਘ ਸਰਲੀ ਬਲਾਕ ਜਲਾਲਾਬਾਦ ਤੋਂ ਲਗਾਤਾਰ ਦੂਸਰੀ ਵਾਰ ਪ੍ਰਧਾਨ ਬਣਨ 'ਤੇ ਸਾਬਕਾ ਵਿਧਾਇਕ ਭਲਾਈਪੁਰ ਨੇ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਦਲੇਰ ਸਿੰਘ ਸਰਲੀ ਪਾਰਟੀ ਦਾ ਇਮਾਨਦਾਰ ਅਤੇ ਮਿਹਨਤ ਨਾਲ ਕੰਮ ਕਰਨ ਵਾਲਾ ਨੌਜ਼ਵਾਨ ਹੈ, ਜਿਸ ਕਰਕੇ ਪਾਰਟੀ ਵਲੋਂ ਉਨ੍ਹਾਂ ਨੂੰ ਦੂਜੀ ਵਾਰ ਇਹ ਜਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਪਾਰਟੀ ਵਲੋਂ ਬਲਾਕ ਰਈਆ ਤੋਂ ਸਰਪੰਚ ਅਰਸ਼ ਬੱਲ ਸਰਾਂ ਨੂੰ ਤੀਸਰੀ ਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਮੇਸ਼ਾਂ ਆਪਣੇ ਮਿਹਨਤੀ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ | ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਦਲੇਰ ਸਿੰਘ ਨੇ ਕਿਹਾ ਕਿ ਉਹ ਧੰਨਵਾਦੀ ਹਨ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਜਿੰਨ੍ਹਾਂ ਦੀ ਬਦੌਲਤ ਪਾਰਟੀ ਵਲੋਂ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਆਪਣੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਕੁਆਰਡੀਨੇਟਰ ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਜਰਨਲ ਸਕੱਤਰ ਹਰਿੰਦਰਪਾਲ ਸਿੰਘ ਮੱਲ੍ਹਾ, ਜਥੇਦਾਰ ਬਲਦੇਵ ਸਿੰਘ ਏਕਲਗੱਡਾ, ਯੂਥ ਪ੍ਰਧਾਨ ਸਾਬਕਾ ਸਰਪੰਚ ਪ੍ਰਦੀਪ ਸਿੰਘ ਭਲਾਈਪੁਰ, ਸਾਬਕਾ ਸਰਪੰਚ ਹਰਮੇਸ਼ ਸਿੰਘ ਦੇਲਾਂਵਾਲ, ਆੜ੍ਹਤੀ ਇੰਦਰਜੀਤ ਸਿੰਘ ਮੀਆਂਵਿੰਡ, ਸਿੰਮੀ ਸਰਲੀ, ਰਵੀ ਸ਼ਾਹ ਬਿਹਾਰੀਪੁਰ, ਸੰਮਤੀ ਮੈਂਬਰ ਸੋਨੂੰ ਗੁਲਾਲੀਪੁਰੀਆ, ਮੈਂਬਰ ਕੁਲਦੀਪ ਸਿੰਘ ਵੈਰੋਵਾਲ਼, ਸਾਬਕਾ ਸਰਪੰਚ ਅਮਰਜੀਤ ਸਿੰਘ ਨਾਗੋਕੇ, ਸਾਬਕਾ ਸਰਪੰਚ ਅਮਰੀਕ ਸਿੰਘ ਜਲਾਲਾਬਾਦ, ਗੁਰਿੰਦਰ ਸਿੰਘ ਜਵੰਦਪੁਰ, ਸਾਬਕਾ ਚੇਅਰਮੈਨ ਰਣਜੀਤ ਸਿੰਘ ਭੋਰਸੀ, ਸਾਬਕਾ ਸਰਪੰਚ ਲਖਵਿੰਦਰ ਸਿੰਘ ਲੱਖਾ ਆਦਿ ਵਲੋਂ ਵੀ ਦਲੇਰ ਸਿੰਘ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਤਰਨ ਤਾਰਨ ਵਿਖੇ ਗਿੱਲੀ ਕਣਕ ਲੈ ਕੇ ਪਹੁੰਚ ਰਹੇ ਕਿਸਾਨ <br/> ਅਗਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ 'ਤੇ ਕੀਤੀ ਚਰਚਾ <br/>
Ad Position 24