01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਦੇਸੀ ਕੱਟਾ, ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 11-04-2026
ਤਰਨ ਤਾਰਨ, 10 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਦੇਸੀ ਕੱਟਾ, ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਹੀ ਪੁੱਲ ਨਜਦੀਕ ਪੀ.ਸੀ.ਏ. ਸਕੂਲ ਤਰਨਤਾਰਨ ਵਿਖੇ ਨਾਕਾਬੰਦੀ ਦੌਰਾਨ ਹਰਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਨਿਊ ਦੀਪ ਐਵੀਨਿਊ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਸੀ.ਆਈ.ਏ.ਸਟਾਫ਼ ਤਰਨ ਤਾਰਨ ਦੇ ਏ.ਐੱਸ.ਆਈ. ਗੁਰਦਿਆਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੰਦ ਪੈਟਰੋਲ ਪੰਪ ਮੁਰਾਦਪੁਰ ਤਰਨ ਤਾਰਨ ਤੋਂ ਨਵਪ੍ਰੀਤ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਕੱਕਾ ਕੰਡਿਆਲਾ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਦੇਸੀ ਕੱਟਾ 12 ਬੋਰ ਸਮੇਤ ਇਕ ਕਾਰਤੂਸ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਚੱਕ ਮਾਹਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ.ਆਈ ਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਵਲਟੋਹਾ ਬਹਾਦਰ ਨਗਰ ਰੋਡ ਤੋਂ ਬਿਕਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਆਰਜੂ ਸਿੰਘ ਨੂੰ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਦੋਦੇ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ, ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਦੌਰਾਨ ਉਥੋਂ 30 ਲੀਟਰ ਲਾਹਣ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਪੁੱਲ ਠੱਕਰਪੁਰਾ ਨਜ਼ਦੀਕ ਨਾਕਾਬੰਦੀ ਦੌਰਾਨ ਪੂਰਨ ਸਿੰਘ ਅਤੇ ਅਜੇ ਕੁਮਾਰ ਪੁੱਤਰਾਨ ਜਰਮਨ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 13 ਗ੍ਰਆਮ 65 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਅਸਲਾ ਐਕਟ, ਐੱਨ.ਡੀ. ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਖਡੂਰ ਸਾਹਿਬ 'ਚ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੀਆਂ ਕੁਰਸੀਆਂ ਖਾਲੀ ਹੋਣ ਕਰਕੇ ਲੋਕ ਹੋ ਰਹੇ ਨੇ ਖੱਜਲ-ਖੁਆਰ <br/>... ਅਗਲੀ ਖ਼ਬਰ ਦਿਹਾਤੀ ਮਜ਼ਦੂਰ ਸਭਾ ਵਲੋਂ ਚੌਕੀ ਫਤਿਆਬਾਦ ਵਿਖੇ ਧਰਨਾ ਭਲਕੇ <br/>
Ad Position 24