01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹਲਕਾ ਖਡੂਰ ਸਾਹਿਬ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਾਂਗਾ-ਪੋ੍ਰ. ਹਰਪ੍ਰੀਤ ਕੋਟ <br/>

Ad Position 21
No active advertisement
ਅਜੀਤ ਡੈਸਕ 11-04-2026
ਫਤਿਆਬਾਦ, 10 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ, ਹਰ ਪਾਰਟੀ ਨੇ ਆਪੋ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ | ਹਲਕਾ ਖਡੂਰ ਸਾਹਿਬ 'ਚ ਵੀ ਸਰਗਰਮੀਆਂ ਦਾ ਦੌਰ ਤੇਜ਼ ਹੋ ਗਿਆ ਹੈ | ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਨੇ ਵੀ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ | ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਹਰ ਰੋਜ਼ ਹਲਕੇ ਦੇ ਪਿੰਡਾਂ 'ਚ ਮੀਟਿੰਗਾਂ ਕਰ ਰਹੇ ਹਨ, ਉਨ੍ਹਾਂ ਨੂੰ ਹਰ ਵਰਗ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ | ਪਿੰਡੋ-ਪਿੰਡ ਹਲਕੇ ਦੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਲੋਕ ਪੜੇ੍ਹ ਲਿਖੇ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਖੜ੍ਹਨ ਵਾਲੇ ਆਗੂ ਨੂੰ ਪਸੰਦ ਕਰ ਰਹੇ ਹਨ | ਇਸ ਮੌਕੇ ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਨੇ ਦੱਸਿਆ ਕਿ ਸਾਡੀ ਟੀਮ ਦਿਨ-ਰਾਤ ਲੋਕਾਂ 'ਚ ਹਾਜ਼ਰ ਰਹਿ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ | ਸਾਡਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ | ਅਸੀਂ ਲੋਕ ਸੇਵਾ ਵਿਚ ਹਮੇਸ਼ਾ ਹਾਜ਼ਰ ਹਾਂ ਤੇ ਰਹਾਂਗੇ ਲੋਕਾਂ ਵਲੋਂ ਮਿਲਦਾ ਪਿਆਰ ਸਤਿਕਾਰ ਸਾਡੀ ਟੀਮ ਦੀ ਤਾਕਤ ਹੈ |

Ad Position 22
No active advertisement
ਪਿਛਲੀ ਖ਼ਬਰ ਦੀ ਅਲਪਾਈਨ ਸਕੂਲ ਤਰਨ ਤਾਰਨ 'ਚ ਵਿਸਾਖੀ ਦਾ ਜਸ਼ਨ ਮਨਾਇਆ <br/> ਅਗਲੀ ਖ਼ਬਰ ਖ਼ਾਲਸੇ ਦੀ ਸਾਜਨਾ ਦਿਵਸ ਅਤੇ ਜਲਿ੍ਹਆਂ ਵਾਲੇ ਬਾਗ ਦੇ ਸ਼ਹੀਦੀ ਸਾਕੇ ਸੰਬੰਧੀ 13 ਨੂੰ ਕੀਤਾ ਜਾਵੇਗਾ ਸੈਮੀਨਾਰ-ਪੰਡੋਰੀ,...
Ad Position 24