01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾਂ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 11-04-2026
ਝਬਾਲ, 10 ਅਪ੍ਰੈਲ (ਸੁਖਦੇਵ ਸਿੰਘ)-ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾਂ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾ ਸਕੂਲ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਕੂਲੀ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ | ਗ੍ਰੰਥੀ ਸਿੰਘ ਵਲੋਂ ਦਸਮੇਸ਼ ਪਰਿਵਾਰ ਗਰੁੱਪ ਆਫ ਸਕੂਲਜ਼ ਦੇ ਅਧੀਨ ਚੱਲ ਰਹੇ ਸਕੂਲਾਂ ਅਤੇ ਬੱਚਿਆਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਰੂਹਾਨੀ ਗਿਆਨ ਹੋਣਾ ਵੀ ਜ਼ਰੂਰੀ ਹੈ | ਉਨ੍ਹਾਂ ਨੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਬੱਚਿਆਂ ਨੂੰ ਲਗਨ ਨਾਲ ਪੜ੍ਹਾਈ ਕਰਨ ਅਤੇ ਵਿੱਦਿਆ ਦੇ ਖੇਤਰ ਵਿਚ ਤਰੱਕੀ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਕਿਹਾ | ਉਨ੍ਹਾਂ ਕਿਹਾ ਸੰਸਥਾ ਦਾ ਮੁੱਖ ਟੀਚਾ ਚੰਗਾ ਸਿ੍ਸ਼ਟਾਚਾਰ ਅਤੇ ਸ਼ਾਨਦਾਰ ਵਿਵਹਾਰ ਦਾ ਪ੍ਰਦਰਸ਼ਨ ਕਰਨਾ ਹੈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਕਾਮਯਾਬ ਜੀਵਨ ਲਈ ਮਨੁੱਖ ਨੂੰ ਸਖ਼ਤ ਮਿਹਨਤ ਕਰਨਾ ਹੀ ਗੁਰ ਮੰਤਰ ਹੈ | ਇਸ ਮੌਕੇ ਸਕੂਲੀ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ 14 ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ- ਖਾਲੜਾ <br/> ਅਗਲੀ ਖ਼ਬਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਕਰਮਚਾਰੀ ਫੈੱਡਰੇਸ਼ਨ ਪਹਿਲਵਾਨ ਗਰੁੱਪ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਮੀਟਿੰਗ <br/>
Ad Position 24