31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪਿ੍ੰਸੀਪਲ ਕਿੰਦਰਜੀਤ ਕੌਰ ਨੂੰ ਸੇਵਾ ਮੁਕਤੀ ਮੌਕੇ ਸਟਾਫ਼ ਮੈਂਬਰਾਂ ਵਲੋਂ ਨਿੱਘੀ ਵਿਦਾਇਗੀ <br/>

Ad Position 21
No active advertisement
ਅਜੀਤ ਡੈਸਕ 11-04-2026
ਪੱਟੀ, 10 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-­ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਕਾਲਜ ਦੇ ਪਿ੍ੰਸੀਪਲ, ਓ.ਐੱਸ.ਡੀ. ਕਿੰਦਰਜੀਤ ਕੌਰ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਦੇ ਮੌਕੇ 'ਤੇ ਸਮੁੱਚੇ ਸਟਾਫ਼ ਮੈਂਬਰਾਂ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ | ਕਿੰਦਰਜੀਤ ਕੌਰ ਨੇ ਫ਼ਰਵਰੀ 2024 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਓ.ਐੱਸ.ਡੀ. ਵਜੋਂ ਆਪਣੀਆਂ ਸੇਵਾਵਾਂ ਆਰੰਭ ਕੀਤੀਆਂ ਸਨ | ਇਸ ਤੋਂ ਪਹਿਲਾਂ ਉਨ੍ਹਾਂ ਦਾ ਲੰਬਾ ਅਕਾਦਮਿਕ ਸਫਰ ਰਿਹਾ | ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਕਾਲਜ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ | ਇਸ ਮੌਕੇ ਡਾ. ਰਮਨਪ੍ਰੀਤ ਕੌਰ ਔਲਖ ਤੇ ਸਮੂਹ ਸਟਾਫ ਨੇ ਉਨ੍ਹਾਂ ਨੂੰ ਪੌਦੇ ਦੇ ਕੇ ਜੀ ਆਇਆਂ ਆਖਿਆ | ਡਾ. ਅਨੂ ਮਿੱਤਲ ਨੇ ਪਿ੍ੰਸੀਪਲ ਕਿੰਦਰਜੀਤ ਕੌਰ ਦੇ ਅਕਾਦਮਿਕ ਸਫਰ 'ਤੇ ਝਾਤ ਪਾਉਂਦਿਆਂ ਉਨ੍ਹਾਂ ਦੇ ਜੀਵਨ ਬਿਉਰੇ ਦੀ ਜਾਣਕਾਰੀ ਸਭ ਨਾਲ ਸਾਂਝੀ ਕੀਤੀ | ਇਸ ਕਾਲਜ ਵਿਚ ਭਾਵੇਂ ਉਨ੍ਹਾਂ ਦਾ ਸਮਾਂ ਕੇਵਲ ਦੋ ਸਾਲ ਦਾ ਸੀ, ਪਰ ਇਸ ਸਮੇਂ ਦੌਰਾਨ ਉਨ੍ਹਾਂ ਨੇ ਕਾਲਜ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਣ ਵਿਚ ਅਹਿਮ ਭੂਮਿਕਾ ਨਿਭਾਈ | ਆਏ ਹੋਏ ਮਹਿਮਾਨਾਂ ਦੇ ਸਵਾਗਤ ਵਿਚ ਕਾਲਜ ਵਿਦਿਆਰਥੀਆਂ ਵਲੋਂ ਇਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਪ੍ਰੋ. ਅਵਤਾਰ ਸਿੰਘ ਨੇ ਮੈਡਮ ਕਿੰਦਰਜੀਤ ਕੌਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਕਾਲਜ ਆਉਣ 'ਤੇ ਸਮੂਹ ਸਟਾਫ ਵਲੋਂ ਧੰਨਵਾਦ ਕੀਤਾ ਤੇ ਉਨ੍ਹਾਂ ਦੀਆਂ ਅਹਿਮ ਸੇਵਾਵਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨਾਲ ਬਿਤਾਏ ਪਲਾਂ ਦੀਆਂ ਯਾਦਾਂ ਨੂੰ ਸਾਂਝਾ ਕੀਤਾ | ਇਸ ਮੌਕੇ ਬੋਲਦਿਆਂ ਮੈਡਮ ਕਿੰਦਰਜੀਤ ਕੌਰ ਨੇ ਆਪਣੇ ਅਕਾਦਮਿਕ ਸਫਰ ਤੇ ਨਿੱਜੀ ਤਜਰਬੇ ਸਮੂਹ ਸਟਾਫ਼ ਨਾਲ ਸਾਂਝੇ ਕੀਤੇ ਅਤੇ ਸਾਰਿਆਂ ਲਈ ਢੇਰ ਸਾਰੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਮੰਚ ਸੰਚਾਲਨ ਪ੍ਰੋ. ਸਮੀਕਸ਼ਾ ਮੇਹਰਾ ਅਤੇ ਪ੍ਰੋ. ਅਲੀਸ਼ਾ ਜੋਸਨ ਵਲੋਂ ਕੀਤਾ ਗਿਆ | ਇਸ ਮੌਕੇ ਕਾਲਜ ਦਾ ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਬੋਰਡ 'ਚੋਂ ਸੇਵਾ ਮੁਕਤ ਹੋਣ 'ਤੇ ਦਿਲਬਾਗ ਸਿੰਘ ਮੂਸੇ ਨੂੰ ਕਰਨਬੀਰ ਸਿੰਘ ਬੁਰਜ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਬੀਬੀ ਲਖਬੀਰ ਕੌਰ ਭੁੱਲਰ ਵਲੋਂ 113 ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨਾਂ ਦੇ ਮਨਜ਼ੂਰੀ ਪੱਤਰ ਵੰਡ...
Ad Position 24