ਵੇਰਕਾ, 11 ਅਪ੍ਰੈਲ (ਪ.ਪ.)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਸ਼ੋਅ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਮੇਲੇ ਸੰਬੰਧੀ ਅੱਜ ਅਖੰਡ ਪਾਠ ਆਰੰਭ ਕਰਵਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਜਗਦੀਪ ਸਿੰਘ ਧਾਰੋਵਾਲੀ ਨੇ ਦੱਸਿਆ ਕਿ 14 ਅਪ੍ਰੈਲ ਨੂੰ ਸ਼੍ਰੀ ਅਖੰਡ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ 'ਚ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜਥੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮਿ੍ਤ ਸੰਚਾਰ ਵੀ ਕੀਤਾ ਜਾਵੇਗਾ | ਜਿਸ ਵਿਚ ਅੰਮਿ੍ਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਫ੍ਰੀ ਕਕਾਰ ਦਿੱਤੇ ਜਾਣਗੇ | ਉਹਨਾਂ ਕਿਹਾ ਕਿ ਇਸ ਦੌਰਾਨ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਵਾਸਤੇ ਅਟੁੱਟ ਲੰਗਰ ਲਗਾਏ ਜਾਣਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ ਗੁਰੂ ਘਰ ਆਣ ਕੇ ਮੇਲੇ ਦੀਆਂ ਰੌਣਕਾਂ ਨੂੰ ਵਧਾਓ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ |