11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 12-04-2026
ਗੋਇੰਦਵਾਲ ਸਾਹਿਬ, 11 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਹਰ ਸਾਲ ਦੀ ਤਰ੍ਹਾਂ ਸੰਸਥਾ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ ਜਿਸ ਵਿਚ ਵੱਡੇ ਪੱਧਰ 'ਤੇ ਬੱਚਿਆਂ ਨੇ ਹਿੱਸਾ ਲਿਆ | ਇਸ ਮੌਕੇ 'ਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਅ | ਜਿਸ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਭਗਵੰਤ ਕੌਰ ਔਲਖ ਨੇ ਸੰਸਥਾ ਵਲੋਂ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਖੇਤਰਾਂ ਜਿਨ੍ਹਾਂ ਵਿਚ ਧਾਰਮਿਕ ਸਰਗਰਮੀਆਂ, ਖੇਡਾਂ ਅਤੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਉਪਰਾਲੇ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਲਈ ਸ਼ੱੁਭਕਾਮਨਾਵਾਂ ਭੇਟ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਾਲਾਨਾ ਸਮਾਗਮ ਦੌਰਾਨ ਵੀ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਧਾਰਮਿਕ ਪ੍ਰੀਖਿਆ 'ਚ ਪਹਿਲਾਂ ਸਥਾਨ ਸ਼ੁਭਰੀਤ ਕੌਰ, ਮਹਿਕਦੀਪ ਕੌਰ, ਸਿਮਰਨਦੀਪ ਕੌਰ, ਦੂਸਰਾ ਸਥਾਨ ਕੋਮਲਪ੍ਰੀਤ ਕੌਰ, ਖੁਸ਼ਦੀਪ ਕੌਰ, ਤੀਸਰਾ ਸਥਾਨ ਗੁਰਬੀਰ ਸਿੰਘ, ਸੁਖਮਨਪ੍ਰੀਤ ਕੌਰ, ਗੁਰਜੋਤ ਕੌਰ ਨੇ ਪ੍ਰਾਪਤ ਕੀਤਾ ਗਿਆ | ਇਸ ਮੌਕੇ ਧਾਰਮਿਕ ਪ੍ਰੀਖਿਆਵਾਂ ਦੇ ਇੰਚਾਰਜ ਬਲਜੀਤ ਕੌਰ, ਸ਼ਰਨਜੀਤ ਕੌਰ, ਨੀਲਮ ਕੌਰ, ਕਾਰਜ ਸਿੰਘ, ਕੁਲਦੀਪ ਸਿੰਘ, ਬੇਅੰਤ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਕੰਵਰਜੀਤ ਸਿੰਘ, ਬਲਜੀਤ ਕੌਰ ਸੁਖਵਿੰਦਰ ਕੌਰ ਦਵਿੰਦਰ ਕੌਰ, ਗੁਰਜਿੰਦਰ ਕੌਰ ਤੋਂ ਇਲਾਵਾ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਐੱਡ. ਅਧਿਆਪਕ ਫਰੰਟ ਤਰਨ ਤਾਰਨ ਨੇ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਸ਼ੁਕਰਾਨੇ ਦੇ ਸਮਾਗਮ ਕਰਵਾਏ ਅਗਲੀ ਖ਼ਬਰ ਪ੍ਰਾਇਮਰੀ ਹੈਲਥ ਸੈਂਟਰ ਰਟੌਲ 'ਚੋਂ ਚੋਰੀ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24