ਫਤਿਆਬਾਦ, 11 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਾਪੂਈ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਜਿਸ ਰਾਹੀਂ ਸਾਰਿਆਂ ਲਈ ਅਮਨ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਭਰਪੂਰ ਹਿੱਸਾ ਲਿਆ | ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਹ ਤਿਉਹਾਰ ਜਿੱਥੇ ਫ਼ਸਲਾਂ ਦੇ ਪੱਕਣ ਦੀ ਖ਼ੁਸ਼ੀ ਦਾ ਪ੍ਰਤੀਕ ਹੈ, ਉੱਥੇ ਹੀ ਖਾਲਸਾ ਪੰਥ ਦੇ ਸਾਜਨਾ ਦਿਵਸ ਨਾਲ ਵੀ ਜੁੜਿਆ ਹੋਇਆ ਹੈ | ਸਮਾਗਮ ਦੌਰਾਨ ਬੱਚਿਆਂ ਅਤੇ ਮਾਪਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਸਕੂਲ ਨੂੰ ਵਿਸਾਖੀ ਦੇ ਤਿਉਹਾਰ ਦੇ ਅਨੁਸਾਰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜੋ ਖੁਸ਼ੀ, ਖੇਤੀਬਾੜੀ ਅਤੇ ਨਵੀਂ ਸ਼ੁਰੂਆਤਾਂ ਦਾ ਪ੍ਰਤੀਕ ਹੈ | ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਸ਼ੈਲੀ ਨੇ ਸਕੂਲ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ | ਸੰਸਕਾਰਕ ਅਤੇ ਆਧਿਆਤਮਿਕ ਮੁੱਲਾਂ ਦੀ ਮਹੱਤਤਾ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ |