ਝਬਾਲ, 11 ਅਪ੍ਰੈਲ (ਸੁਖਦੇਵ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ ਦੇ ਸਹਿਯੋਗ ਨਾਲ ਲਾਈਨਜ਼ ਐਮ.ਐਮ.ਏ ਬਰਮਿੰਘਮ ਇੰਗਲੈਂਡ ਦੀ ਟੀਮ ਵਲੋਂ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਏ ਗਏ 5 ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ 'ਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਸਮੂਹ ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕਰਕੇ ਵੱਖ-ਵੱਖ ਗਤੀਵਿਧੀਆਂ 'ਚ ਹਿੱਸਾ ਲਿਆ ਗਿਆ | ਕੈਂਪ ਦੌਰਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਥਿਤ ਮੀਰੀ ਪੀਰੀ ਹਾਲ ਵਿਖੇ ਪੰਜ ਪਿਆਰਿਆਂ ਵਲੋਂ ਤਿਆਰ ਕੀਤੇ ਗਏ ਅੰਮਿ੍ਤ ਦੇ ਬਾਟੇ 'ਚੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ 40 ਵਿਦਿਆਰਥੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਅਮਿ੍ਤ ਪਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ, ਡਿਪਟੀ ਡਾਇਰੈਕਟਰ ਸਕੂਲਜ਼ ਬੀਬੀ ਸਤਵੰਤ ਕੌਰ, ਸ਼ਹੀਦ ਭਾਈ ਅਮਰੀਕ ਸਿੰਘ ਦੇ ਧਰਮ ਸੁਪਤਨੀ ਮਾਤਾ ਹਰਮੀਤ ਕੌਰ ਅਤੇ ਸਪੁੱਤਰ ਭਾਈ ਤਰਲੋਚਨ ਸਿੰ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਕੈਂਪ ਕਰਵਾਏ ਗਏ 'ਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਿਲ ਕਰਕੇ 7500 ਰੁਪਏ ਨਕਦ ਇਨਾਮ, ਕਵੀਸ਼ਰੀ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਲ ਕਰਕੇ 2500 ਰੁਪਏ ਨਕਦ ਇਨਾਮ ਅਤੇ ਪੇਟਿੰਗ ਮੁਕਾਬਲਿਆਂ 'ਚੋਂ ਦੂਜਾ ਸਥਾਨ 'ਤੇ ਇਨਾਮ ਪ੍ਰਾਪਤ ਕੀਤਾ | ਪਿ੍ੰਸੀਪਲ ਮੈਡਮ ਜਗਰੂਪ ਕੌਰ ਨੇ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਬੱਚਿਆਂ ਦੇ ਅਧਿਆਤਮਿਕ ਵਿਕਾਸ ਅਤੇ ਸਮਾਜ ਵਿਚ ਵਿਚਰਨ ਦੇ ਨਜ਼ਰੀਏ ਨੂੰ ਬਦਲਣ ਵਿਚ ਬਹੁਤ ਵੱਡੀ ਭੂਮਿਕਾ ਨਿਭਾਉਂਦੇ ਹਨ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਆਪਣੀ ਜਿੰਦਗੀ ਨੂੰ ਸਹੀ ਸੇਧ ਦੇਣ ਲਈ ਵੀ ਉਤਸ਼ਾਹਿਤ ਕਰਦੇ ਹਨ | ਇਸ ਮੌਕੇ ਸੰਸਥਾ ਦੇ ਸਮੂਹ ਸਟਾਫ ਹਾਜ਼ਰ ਸਨ |