12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਲੜਾ ਮੰਡੀ ਤੋਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ

Ad Position 21
No active advertisement
ਅਜੀਤ ਡੈਸਕ 12-04-2026
ਖਾਲੜਾ, 11 ਅਪ੍ਰੈਲ (ਜੱਜਪਾਲ ਸਿੰਘ ਜੱਜ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਲੜਾ ਮੰਡੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਬੱਸ ਸ੍ਰੀ ਆਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਲਈ ਰਵਾਨਾ ਹੋਈ | ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਕਰੀਬ 50 ਸ਼ਰਧਾਲੂਆਂ ਨੂੰ ਸਫਰ 'ਤੇ ਜਾਣ ਤੋਂ ਪਹਿਲਾਂ ਨਾਸ਼ਤਾ ਪਾਣੀ ਕਰਵਾ ਕੇ ਗਲਾਂ ਵਿਚ ਮਾਲਾ ਪਾ ਕੇ ਅਤੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ | ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਸੂਬਾ ਸਕੱਤਰ ਆਮ ਆਦਮੀ ਪਾਰਟੀ ਤੇ ਚੇਅਰਮੈਨ ਬਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਬਹੁਤ ਪਰਿਵਾਰ ਜੋ ਧਾਰਮਿਕ ਜਗ੍ਹਾ 'ਤੇ ਮੱਥਾ ਟੇਕਣਾ ਚਾਹੁੰਦੇ ਹਨ ਪਰੰਤੂ ਕਈ ਮਜ਼ਬੂਰੀਆਂ ਕਰਕੇ ਉਹ ਜਾ ਨਹੀਂ ਸਕਦੇ ਉਨ੍ਹਾਂ ਦੀ ਬਾਂਹ ਫ਼ੜਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ'ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਵਿਧਾਨ ਸਭਾ ਹਲਕੇ ਦੇ ਹਰੇਕ ਬੂਥ ਤੋਂ ਇਕ ਬੱਸ ਸ਼ਰਧਾਲੂ ਲੈ ਕੇ ਜਾਵੇਗੀ, ਜੋ ਵੱਖ-ਵੱਖ ਧਾਰਮਿਕ ਅਸਥਾਨਾਂ ਤੇ ਸ਼ਰਧਾਲੂਆਂ ਨਨੂੰਦਰਸ਼ਨ ਕਰਵਾਏਗੀ | ਜਨਰਲ ਸਕੱਤਰ ਆਮ ਆਦਮੀ ਪਾਰਟੀ ਤੇ ਜ਼ਿਲ੍ਹਾ ਇੰਚਾਰਜ ਮੁੱਖ ਮੰਤਰੀ ਤੀਰਥ ਯਾਤਰਾ ਅੰਜੂ ਵਰਮਾ ਨੇ ਕਿਹਾ ਕਿ ਸ਼ਰਧਾਲੂਆਂ ਦੇ ਖਾਣ ਪੀਣ ਅਤੇ ਰਹਿਣ ਸਹਿਣ ਦਾ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ ਸਰਪੰਚ ਗੁਰਜੀਤ ਸਿੰਘ, ਸਾਬਕਾ ਸਰਪੰਚ ਪਵਨਦੀਪ ਸਿੰਘ, ਬਲਾਕ ਪ੍ਰਧਾਨ ਗੁਰਦੇਵ ਸਿੰਘ ਨਾਰਲੀ, ਗੁਰਇਕਬਾਲ ਸਿੰਘ, ਮਨਜੀਤ ਸਿੰਘ, ਸੁਖਪਾਲ ਸਿੰਘ, ਵਲਟੋਹਾ ਬਲਾਕ ਪ੍ਰਧਾਨ ਗੁਰਦੇਵ ਸਿੰਘ ਪੂਨੀਆ, ਜੋਗਾ ਸਿੰਘ ਮੈਨੇਜਰ, ਗੁਰਭੇਜ ਸਿੰਘ ਗਜ਼ਲ, ਜਸਕਰਨ ਸਿੰਘ, ਗੁਰਭੇਜ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰੀਕੇ ਪੱਤਣ ਇਲਾਕੇ ਨੂੰ ਮੁੜ ਮਿਲੀ ਐਂਬੂਲੈਂਸ 108 ਦੀ ਸਹੂਲਤ ਅਗਲੀ ਖ਼ਬਰ ਮੁਗ਼ਲ ਚੱਕ ਪੰਨੂਆਂ ਵਿਖੇ ਅਕਾਲੀ ਵਰਕਰ ਮਿਲਣੀ ਹੋਈਬ੍ਰਹਮਪੁਰਾ ਨੇ 2027 ਚੋਣਾਂ ਲਈ ਵਰਕਰਾਂ ਨੂੰ ਕੀਤਾ ਤਿਆਰ
Ad Position 24