12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਫਤਿਆਬਾਦ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 12-04-2026
ਫਤਿਆਬਾਦ, 11 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਫਤਿਆਬਾਦ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਤੋਂ ਬੋਰਡ ਦੀ ਅੱਠਵੀ ਜਮਾਤ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਪਿ੍ੰਸੀਪਲ ਅਨੀਤਾ ਚਤਰਥ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਨਾਲ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ ਅਤੇ ਮਾਤਾ- ਪਿਤਾ ਦਾ ਨਾਮ ਰੋਸ਼ਨ ਕੀਤਾ | ਉਨ੍ਹਾਂ ਦੱਸਿਆ ਕਿ 10 ਵਿਦਿਆਰਥੀਆਂ ਨੇ 90 ਫੀਸਦੀ ਦੇ ਕਰੀਬ ਅਤੇ ਬਾਕੀ ਵਿਦਿਆਰਥੀਆਂ ਨੇ ਵੀ 80 ਫੀਸਦੀ ਤੋੋਂ ਵੱਧ ਅੰਕ ਹਾਸਲ ਕੀਤੇ | ਕੋਮਲਪ੍ਰੀਤ ਕੌਰ ਨੇ ਪਹਿਲਾ, ਗੁਰਸੀਰਤ ਕੌਰ ਨੇ ਦੂਸਰਾ ਅਤੇ ਨਵਜੋਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਜਮਾਤ ਵਿਚੋੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਇਨਾਮ ਅਤੇ ਪ੍ਰਸ਼ੰਸਾਂ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਸਰਪ੍ਰਸਤ ਮਾਸਟਰ ਮੰਗਤ ਰਾਮ ਅਤੇ ਚੇਅਰਮੈਨ ਰਵਿੰਦਰ ਕੁਮਾਰ ਨੇ ਵੀ ਇਸ ਖਾਸ ਮੌਕੇ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਇਸ ਕਾਮਯਾਬੀ ਦਾ ਸਿਹਰਾ ਪਿ੍ੰਸੀਪਲ ਅਨੀਤਾ ਚਤਰਥ ਤੇ ਸਮੂਹ ਸਕੂਲ ਸਟਾਫ ਨੂੰ ਜਾਂਦਾ ਹੈ, ਜਿੰਨਾ ਨੇ ਹਮੇਸ਼ਾ ਸਖ਼ਤ ਮਿਹਨਤ ਦੁਆਰਾ ਵਿਦਿਆਰਥੀਆਂ ਨੂੰ ਇਸ ਮੁਕਾਮ ਤੱਕ ਪਹੁੰਚਾਇਆ | ਇਸ ਮੌਕੇ ਸਕੂਲ ਪਿ੍ੰਸੀਪਲ ਅਨੀਤਾ ਚਤਰਥ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਜਿੱਥੇ ਵਿਦਿਅਕ ਖੇਤਰ ਵਿਚ ਮੱਲਾਂ ਮਾਰ ਰਹੇ ਹਨ ਓਥੇ ਹੀ ਸਕੂਲ ਪ੍ਰਬੰਧਕਾਂ ਵਲੋਂ ਖੇਡਾਂ ਅਤੇ ਹੋਰ ਵੱਖ-ਵੱਖ ਗਤੀਵਿਧੀਆਂ ਦਾ ਸੰਚਾਲਨ ਕਰਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੀ ਸਮੇਂ-ਸਮੇਂ 'ਤੇ ਨਿਰੰਤਰ ਯਤਨ ਕੀਤੇ ਜਾਂਦੇ ਹਨ | ਇਸ ਮੌਕੇ ਮਮਤਾ ਮੈਡਮ, ਕੰਵਲਪ੍ਰੀਤ ਕੌਰ, ਅੰਤਰਪ੍ਰੀਤ ਕੌਰ, ਇੰਦੀਪ ਮੈਡਮ, ਬਲਜੀਤ ਕੌਰ, ਹਰਪ੍ਰੀਤ ਕੌਰ, ਕਿਰਨਦੀਪ ਕੌਰ, ਅਰਚਨਾ ਮੈਡਮ, ਜਸਬੀਰ ਸਿੰਘ, ਰਜਨੀਸ਼ ਮੈਡਮ, ਕੁਲਵਿੰਦਰ ਮੈਡਮ, ਨਵਜੋਤ ਮੈਡਮ, ਜਸਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਡੌਲੀ ਮੈਡਮ, ਨਵਨੀਤ ਕੌਰ, ਰਮਨਦੀਪ ਕੌਰ, ਮਨਜਿੰਦਰ ਮੈਡਮ ਅਤੇ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਝਾ ਕਾਲਜ 'ਚ ਵਿਦਾਇਗੀ ਪਾਰਟੀ ਸੰਬੰਧੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ
Ad Position 24