26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼ੇਖ ਨੇ ਕੀਤੀ ਸੀਨੀਅਰ ਆਗੂ ਗਿਆਨ ਸਿੰਘ ਸ਼ਾਹਬਾਜ਼ਪੁਰ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 13-04-2026
ਸ਼ਾਹਬਾਜ਼ਪੁਰ, 12 ਅਪ੍ਰੈਲ (ਪ੍ਰਦੀਪ ਬਗੇਪੁਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਸ਼ਾਹਬਾਜ਼ਪੁਰ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਿਆਨ ਸਿੰਘ ਨਾਲ ਅਕਾਲੀ ਦਲ ਕੋਰ ਕਮੇਟੀ ਮੈਂਬਰ ਤੇ ਸਾਬਕਾ ਚੇਅ. ਗੁਰਸੇਵਕ ਸਿੰਘ ਸ਼ੇਖ ਨੇ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ 'ਤੇ ਵਿਚਾਰਾਂ ਕਰਦੇ ਹੋਏ ਹਲਕੇ ਦੇ ਇਨ੍ਹਾਂ ਪਿੰਡਾਂ ਅੰਦਰ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਸ਼ੇਸ਼ ਟੀਮਾਂ ਬਣਾਉਣ ਲਈ ਵੀ ਵਿਚਾਰ ਕੀਤੀ | ਇਸ ਮੌਕੇ ਗੁਰਸੇਵਕ ਸ਼ੇਖ ਨੇ ਕਿਹਾ ਕਿ 'ਆਪ' ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਕੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ | ਇਸ ਲਈ ਲੋਕ ਇਨ੍ਹਾਂ ਦਾ ਸਾਥ ਨਾ ਦੇਣ ਦਾ ਤਹੱਈਆ ਕਰ ਚੁੱਕੇ ਹਨ | ਇਸ ਮੌਕੇ ਗਿਆਨ ਸਿੰਘ ਸ਼ਾਹਬਾਜ਼ਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਦਾ ਸਮਾਂ ਯਾਦ ਕਰ ਰਹੇ ਹਨ, ਤੇ ਲੋਕਾਂ ਨੂੰ ਪਤਾ ਹੈ ਕਿ ਕੇਵਲ ਅਕਾਲੀ ਦਲ ਦੀ ਸਰਕਾਰ ਹੀ ਉਨ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਸੋਚ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਪਬਲਿਕ ਸਕੂਲ ਬੀੜ ਸਾਹਿਬ ਵਿਖੇ ਲਗਾਇਆਂ ਪੰਜ ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ <br/> ਅਗਲੀ ਖ਼ਬਰ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ <br/>
Ad Position 24