25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਅੰਮਿ੍ਤਸ਼ੇਰ ਸਿੰਘ ਮੰਨਣ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 13-04-2026
ਝਬਾਲ, 12 ਅਪ੍ਰੈਲ (ਸੁਖਦੇਵ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਨਿਯੁਕਤ ਕੀਤੇ ਗਏ ਜਨਰਲ ਸਕੱਤਰ ਅੰਮਿ੍ਤਸ਼ੇਰ ਸਿੰਘ ਮੰਨਣ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ | ਉਨ੍ਹਾਂ ਨੇ ਕਿਹਾ ਕਿ ਜ਼ਿਲੇ੍ਹ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਬਜ਼ਬਾਗ ਦਿਖਾ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਦੁਖੀ ਹੋ ਚੁੱਕੇ ਹਨ ਅਤੇ ਸੂਬੇ ਦੀ ਅਮਨ ਸ਼ਾਂਤੀ ਲਈ ਉਹ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ |

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਅੰਗਹੀਣ ਪੈਨਸ਼ਨਾਂ ਨੂੰ ਤਰਸੇ- ਰਤੀਆ <br/> ਅਗਲੀ ਖ਼ਬਰ ਬਾਬਾ ਬੁੱਢਾ ਪਬਲਿਕ ਸਕੂਲ ਬੀੜ ਸਾਹਿਬ ਵਿਖੇ ਲਗਾਇਆਂ ਪੰਜ ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ <br/>
Ad Position 24