25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮੁਲਾਜ਼ਮਾਂ ਦੀ ਹੜਤਾਲ ਦੌਰਾਨ ਅੰਗਹੀਣ ਪੈਨਸ਼ਨਾਂ ਨੂੰ ਤਰਸੇ- ਰਤੀਆ <br/>

Ad Position 21
No active advertisement
ਅਜੀਤ ਡੈਸਕ 13-04-2026
ਤਰਨ ਤਾਰਨ, 12 ਅਪ੍ਰੈਲ (ਇਕਬਾਲ ਸਿੰਘ ਸੋਢੀ)­-ਸ਼ਹੀਦ ਭਗਤ ਸਿੰਘ ਹੈਡੀਕੈਂਪਡ ਐਕਸ਼ਨ ਕਮੇਟੀ ਦੇ ਪੰਜਾਬ ਪ੍ਰਧਾਨ ਨਵਨੀਤ ਸਿੰਘ ਰਤੀਆ ਨੇ ਮੁੱਖ ਮੰਤਰੀ ਪੰਜਾਬ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਪੰਜਾਬ ਭਰ ਦੇ ਸਮੂਹ ਡਿਪਟੀ ਕਮਿਸ਼ਨਰ ਦਫ਼ਤਰਾਂ ਅਤੇ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰੀ ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਲਈ ਅਣਮਿੱਥੇ ਸਮੇਂ ਤੱਕ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਸਮੂਹ ਵਿਭਾਗਾਂ ਦੇ ਕੰਮਕਾਜ ਹੜਤਾਲ ਰਹਿਣ ਤੱਕ ਬੰਦ ਪਏ ਹਨ ਅਤੇ ਅੰਗਹੀਣਾਂ ਦੀਆਂ ਪੈਨਸ਼ਨਾਂ ਨਹੀਂ ਪੈ ਰਹੀਆਂ | ਉਨ੍ਹਾਂ ਨੇ ਕਿਹਾ ਕਿ ਜਦੋਂ ਇਸ ਸੰਬੰਧੀ ਸੰਬੰਧਿਤ ਦਫ਼ਤਰ ਨਾਲ ਸੰਪਰਕ ਕੀਤਾ ਗਿਆ ਤਾਂ ਅੱਗੋਂ ਕਿਹਾ ਗਿਆ ਕਿ ਅਣਮਿੱਥੇ ਸਮੇਂ ਤੱਕ ਹੜਤਾਲ ਹੈ ਅਤੇ ਕੰਮਕਾਜ ਨਾ ਹੋਣ ਕਰਕੇ ਪੈਨਸ਼ਨਾਂ ਨਹੀਂ ਪੈਣਗੀਆਂ | ਉਨ੍ਹਾਂ ਮੁੱਖ ਮੰਤਰੀ ਪੰਜਾਬ ਪਾਸੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਅੰਗਹੀਣਾਂ ਨੂੰ ਤੁਰੰਤ ਪੈਨਸ਼ਨਾਂ ਦਿੱਤੀਆਂ ਜਾਣ, ਤਾਂ ਜੋ ਉਹ ਆਪਣੀਆਂ ਜ਼ਰੂਰਤਾਂ ਪੂਰੀਆਂ ਕਰ ਸਕਣ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਕੂਲੀ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ 18 ਨੂੰ ਕਰਵਾਏ ਜਾਣਗੇ-ਮੁੰਡਾਪਿੰਡ,... ਅਗਲੀ ਖ਼ਬਰ ਅੰਮਿ੍ਤਸ਼ੇਰ ਸਿੰਘ ਮੰਨਣ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ <br/>
Ad Position 24