25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਕੂਲੀ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ 18 ਨੂੰ ਕਰਵਾਏ ਜਾਣਗੇ-ਮੁੰਡਾਪਿੰਡ, ਦਲਜੀਤ ਐਮਾ <br/>

Ad Position 21
No active advertisement
ਅਜੀਤ ਡੈਸਕ 13-04-2026
ਝਬਾਲ, 12 ਅਪ੍ਰੈਲ (ਸੁਖਦੇਵ ਸਿੰਘ)-­ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਅਪ੍ਰੈਲ ਨੂੰ ਸਕੂਲੀ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ, ਸਕੱਤਰ ਦਲਜੀਤ ਸਿੰਘ ਐਮਾ ਅਤੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਨੇ ਦੱਸਿਆ ਕਿ ਮੀਰੀ-ਪੀਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦਸਤਾਰ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ | ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਮੈਡਲ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਨੇ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਦਸਤਾਰ ਸਜਾਉਣ ਲਈ ਸ਼ੀਸ਼ਾ, ਬਾਜ਼ ਆਦਿ ਨਾਲ ਲੈ ਕੇ ਆਉਣ ਲਈ ਕਿਹਾ | ਇਸ ਮੌਕੇ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਸ਼ਰਨਜੀਤ ਸਿੰਘ ਭੋਜੀਆਂ, ਰਵੇਲ ਸਿੰਘ ਜੌਹਲ, ਅੰਮਿ੍ਤਸ਼ੇਰ ਸਿੰਘ ਮੰਨਣ, ਹਰਦਿਆਲ ਸਿੰਘ ਝਬਾਲ, ਚੰਨਦੀਪ ਸਿੰਘ ਖੈਰਦੀਨਕੇ, ਮਲਕੀਤ ਸਿੰਘ ਛਾਪਾ, ਐਡਵੋਕੇਟ ਰਾਜਨਬੀਰ ਸਿੰਘ ਭੋਜੀਆਂ, ਚਰਨਜੀਤ ਸਿੰਘ ਛਾਪਾ, ਦਵਿੰਦਰ ਕੁਮਾਰ ਸੋਹਲ ਸਮੇਤ ਸੇਵਾ ਸੁਸਾਇਟੀ ਦੇ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੁੱਧਵੀਰ ਸਰਲੀ ਤੇ ਅਰਜਨਬੀਰ ਕੰਗ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਅੰਗਹੀਣ ਪੈਨਸ਼ਨਾਂ ਨੂੰ ਤਰਸੇ- ਰਤੀਆ <br/>
Ad Position 24