25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਯੁੱਧਵੀਰ ਸਰਲੀ ਤੇ ਅਰਜਨਬੀਰ ਕੰਗ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 13-04-2026
ਮੀਆਂਵਿੰਡ, 12 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਕਾਂਗਰਸ ਪਾਰਟੀ ਦੀ ਹਾਈਕਮਾਨ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਦੇ ਹੋਏ ਵੱਖ-ਵੱਖ ਆਗੂਆਂ ਨੂੰ ਅਹਿਮ ਜਿੰਮੇਵਾਰੀ ਦਿੰਦੇ ਹੋਏ ਜ਼ਿਲ੍ਹੇ ਦੀਆਂ ਅਹੁਦੇਦਾਰੀਆਂ ਸੌਂਪੀਆਂ ਗਈਆਂ | ਜਿੰਨ੍ਹਾਂ ਵਿਚ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕੁਆਰਡੀਨੇਟਰ ਯੁੱਧਵੀਰ ਸਿੰਘ ਸਰਲੀ ਅਤੇ ਬਲਾਕ ਜਲਾਲਾਬਾਦ ਦੇ ਐਕਟਿੰਗ ਪ੍ਰਧਾਨ ਸਾਬਕਾ ਸਰਪੰਚ ਅਰਜਨਬੀਰ ਸਿੰਘ ਕੰਗ ਸਰਾਂ ਤਲਵੰਡੀ ਨੂੰ ਜ਼ਿਲ੍ਹੇ ਦੇ ਵਾਈਸ ਪ੍ਰਧਾਨ, ਸਾਬਕਾ ਥਾਣੇਦਾਰ ਬਲਰਾਜ ਸਿੰਘ ਬਿਹਾਰੀਪੁਰ ਅਤੇ ਬਲਜੀਤ ਸਿੰਘ ਮੱਲ੍ਹਾ ਨੂੰ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਗੱਲਬਾਤ ਕਰਦਿਆਂ ਯੁੱਧਵੀਰ ਸਿੰਘ ਸਰਲੀ, ਅਰਜਨਬੀਰ ਕੰਗ ਅਤੇ ਬਲਰਾਜ ਸਿੰਘ ਬਿਹਾਰੀਪੁਰ ਨੇ ਕਿਹਾ ਕਿ ਉਹ ਧੰਨਵਾਦੀ ਹਨ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ, ਜਿੰਨ੍ਹਾਂ ਦੀ ਬਦੌਲਤ ਪਾਰਟੀ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਦੇ ਆਦੇਸ਼ਾਂ ਤਹਿਤ ਪਾਰਟੀ ਦੇ ਜਰਨਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਇਹ ਜਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਜੋ ਭਰੋਸਾ ਕਰਕੇ ਜਸਬੀਰ ਸਿੰਘ ਡਿੰਪਾ ਅਤੇ ਪਾਰਟੀ ਵਲੋਂ ਸਾਨੂੰ ਇਹ ਜਿੰਮੇਵਾਰੀ ਸੌਂਪੀ ਹੈ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਜ਼ਿਲ੍ਹੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮਰੜ ਵਿਖੇ ਬਾਬਾ ਧੰਨਾ ਭਗਤ ਜੀ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਕੂਲੀ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ 18 ਨੂੰ ਕਰਵਾਏ ਜਾਣਗੇ-ਮੁੰਡਾਪਿੰਡ,...
Ad Position 24