ਹਰੀਕੇ ਪੱਤਣ, 12 ਅਪ੍ਰੈਲ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਨਜ਼ਦੀਕ ਬਿਆਸ ਦਰਿਆ ਦੇ ਐਨ ਕਿਨਾਰੇ ਸਥਿਤ ਪਿੰਡ ਮਰੜ ਵਿਖੇ ਗੁਰਦੁਆਰਾ ਬਾਬਾ ਧੰਨਾ ਭਗਤ ਜੀ ਵਿਖੇ ਬਾਬਾ ਧੰਨਾ ਭਗਤ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪੰਥਕ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ | ਇਨ੍ਹਾਂ ਦੀਵਾਨਾਂ ਵਿਚ ਜਥਾ ਭਾਈ ਬਲਵਿੰਦਰ ਸਿੰਘ ਬਹਿਲਾ, ਭਾਈ ਨਿਸ਼ਾਨ ਸਿੰਘ ਬੂਹ ਅਤੇ ਭਾਈ ਜਰਨੈਲ ਸਿੰਘ ਬੂਹ ਦੇ ਜਥਿਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ | ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਗ੍ਰੰਥੀ ਬਾਬਾ ਨਿਸ਼ਾਨ ਸਿੰਘ, ਬਾਬਾ ਕਰਮ ਸਿੰਘ ਮਰੜ, ਸਰਪੰਚ ਮੇਜਰ ਸਿੰਘ ਉਰਫ ਬੋਹੜ ਸਿੰਘ ਮਰੜ, ਰਣਜੀਤ ਸਿੰਘ ਮੈਂਬਰ, ਮਹਾਂਵੀਰ ਸਿੰਘ, ਸੁਖਚੈਨ ਸਿੰਘ, ਹਰਜਿੰਦਰ ਸਿੰਘ, ਗੁਰਬਖਸ਼ ਸਿੰਘ, ਏ.ਐਸ.ਆਈ. ਕੁਲਵੰਤ ਸਿੰਘ ਵਿਰਕ, ਦਿਲਬਾਗ ਸਿੰਘ, ਨਿਸ਼ਾਨ ਸਿੰਘ, ਲਖਬੀਰ ਸਿੰਘ, ਕਰਨ ਵਿਰਕ ਅਤੇ ਜਸਬੀਰ ਸਿੰਘ ਆਦਿ ਹਾਜ਼ਰ ਸਨ |