25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾ ਵਲੋਂ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 13-04-2026
ਪੱਟੀ, 12 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਵਿਚ ਵਿਸਾਖੀ ਦਾ ਤਿਓਹਾਰ ਬੜੀ ਧੂੰਮਧਾਮ ਨਾਲ ਮਨਾਇਆ ਗਿਆ | ਇਸ ਤਿਓਹਾਰ ਦੇ ਮੌਕੇ 'ਤੇ ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਭਾਰਤਵਾਜ਼, ਐਮ.ਡੀ.-ਕਮ-ਪਿ੍ੰਸੀਪਲ ਡਾ. ਮਿ੍ਦੁਲਾ ਭਾਰਦਵਾਜ਼ ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਮੈਡਮ ਸ਼ੂਬੀ ਭਾਰਦਵਾਜ਼ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਨ੍ਹਾਂ ਦੀ ਯੋਗ ਅਗਵਾਈ ਹੇਠ ਇਹ ਪ੍ਰੋਗਰਾਮ ਬੜੀ ਹੀ ਧੂੰਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਵਲੋਂ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਨੇ ਬੜਾ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਗੀਤ ਨਾਲ ਕੀਤੀ ਗਈ, ਜਿਸ ਨਾਲ ਮਾਹੌਲ ਭਗਤੀਮਈ ਬਣ ਗਿਆ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਬਹੁਤ ਸਾਰੀਆਂ ਗਤੀਵਿਧੀਆਂ ਕੀਤੀਆਂ ਗਈਆਂ | ਛੋਟੇ-ਛੋਟੇ ਬੱਚਿਆਂ ਨੇ ਵਿਸਾਖੀ ਨਾਲ ਸੰਬੰਧਿਤ ਗੀਤ ਅਤੇ ਕਵਿਤਾਵਾਂ ਬੋਲੀਆਂ ਸਾਰੇ ਵਿਦਿਆਰਥੀ ਰੰਗ-ਬਿਰੰਗੇ ਕੱਪੜਿਆਂ ਵਿਚ ਬਹੁਤ ਸੋਹਣੇ ਲੱਗ ਰਹੇ ਸਨ | ਸਕੂਲ ਦੇ ਪਿ੍ੰਸੀਪਲ ਡਾ. ਮਿ੍ਦੁਲਾ ਭਾਰਦਵਾਜ ਨੇ ਆਪਣੇ ਸੰਬੋਧਨ ਵਿਚ ਵਿਸਾਖੀ ਦੇ ਇਤਿਹਾਸਿਕ ਅਤੇ ਸੰਸਕਿ੍ਤਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਦੱਸਿਆ ਕਿ ਵਿਸਾਖੀ ਸਿਰਫ ਫ਼ਸਲਾਂ ਦਾ ਤਿਓਹਾਰ ਹੀ ਨਹੀਂ, ਸਗੋਂ ਸਿੱਖ ਧਰਮ ਵਿਚ ਖਾਸ ਅਹਿਮੀਅਤ ਰੱਖਦਾ ਹੈ | ਇਸ ਮੌਕੇ ਮੈਨੇਜਮੈਂਟ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਵਿਗਿਆਨਕ ਸੋਚ ਅਪਣਾਉਣਾ ਸਮੇਂ ਦੀ ਪ੍ਰਮੁੱਖ ਲੋੜ - ਤਰਕਸ਼ੀਲ ਸੁਸਾਇਟੀ <br/> ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਆਪਣੇ ਸਾਥੀਆਂ ਨਾਲ ਮੋਢਾ ਜੋੜ ਕੇ ਖੜ੍ਹੀ-ਫ਼ਤਿਹ ਚੱਕ, ਲਾਲਪੁਰਾ <br/>
Ad Position 24