25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਵਿਗਿਆਨਕ ਸੋਚ ਅਪਣਾਉਣਾ ਸਮੇਂ ਦੀ ਪ੍ਰਮੁੱਖ ਲੋੜ - ਤਰਕਸ਼ੀਲ ਸੁਸਾਇਟੀ <br/>

Ad Position 21
No active advertisement
ਅਜੀਤ ਡੈਸਕ 13-04-2026
ਤਰਨ ਤਾਰਨ, 12 ਅਪ੍ਰੈਲ (ਪਰਮਜੀਤ ਜੋਸ਼ੀ)-ਤਰਕਸ਼ੀਲ ਸੁਸਾਇਟੀ ਇਕਾਈ ਤਰਨ ਤਾਰਨ ਦੀ ਮੀਟਿੰਗ ਸਥਾਨਕ ਗਾਂਧੀ ਪਾਰਕ ਵਿਖੇ ਮਾ. ਤਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਵਿਚ ਮਾ. ਤਸਵੀਰ ਸਿੰਘ, ਜ਼ੋਨ ਆਗੂ ਰਜਵੰਤ ਸਿੰਘ ਬਾਗੜੀਆਂ, ਮਾਸਟਰ ਕੁਲਵੰਤ ਸਿੰਘ, ਡਾ. ਸੁਖਦੇਵ ਸਿੰਘ ਲੌਹਕਾ, ਨਰਿੰਦਰ ਸਿੰਘ ਸ਼ੇਖਚੱਕ, ਜੋਗਿੰਦਰ ਸਿੰਘ ਫੌਜੀ, ਮਾ. ਸ਼ਿੰਗਾਰਾ ਸਿੰਘ, ਮਾ. ਤਰਸੇਮ ਸਿੰਘ ਲਾਲੂਘੁੰਮਣ ਆਦਿ ਨੇ ਆਪੋ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਤਰਕਸ਼ੀਲ ਮੈਗਜ਼ੀਨ ਨੂੰ ਵੱਧ ਤੋਂ ਵੱਧ ਹੱਥਾਂ ਤੱਕ ਪਹੁੰਚਾ ਕੇ ਵਿਗਿਆਨਕ ਵਿਚਾਰਧਾਰਾ ਦਾ ਪ੍ਰਸਾਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਸੋਚੀ ਸਮਝੀ ਸਾਜਿਸ਼ ਅਧੀਨ ਪਖੰਡੀ ਸਾਧਾਂ ਸੰਤਾਂ ਤੇ ਜੋਤਸ਼ੀਆਂ ਦੀ ਮਦਦ ਨਾਲ ਆਮ ਜਨਤਾ ਨੂੰ ਅੰਧ ਵਿਸ਼ਵਾਸੀ ਬਣਾਇਆ ਜਾ ਰਿਹਾ, ਤਾਂ ਜੋ ਆਮ ਜਨਤਾ ਦਾ ਧਿਆਨ ਗਰੀਬੀ, ਬੇਰੁਜ਼ਗਾਰੀ, ਵੱਧਦੀ ਹੋਈ ਮਹਿੰਗਾਈ ਅਤੇ ਉਨ੍ਹਾਂ ਦੀਆਂ ਹੋਰਨਾਂ ਸਮੱਸਿਆਵਾਂ ਤੋਂ ਹਟਾਇਆ ਜਾ ਸਕੇ | ਇਸ ਸਮੇਂ ਵਿਗਿਆਨਕ ਸੋਚ ਅਪਣਾਉਣਾ ਸਮੇਂ ਦੀ ਪ੍ਰਮੁੱਖ ਲੋੜ ਹੈ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਸਕੂਲਾਂ ਤੇ ਕਾਲਜਾਂ ਵਿਚ ਅੰਧ ਵਿਸ਼ਵਾਸ, ਵਹਿਮਾਂ ਭਰਮਾਂ ਤੇ ਨਸ਼ਿਆਂ ਵਿਰੁੱਧ ਅਤੇ ਨੈਤਿਕ ਕਦਰਾਂ ਕੀਮਤਾਂ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ | ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਵਲੋਂ ਆਪਣੇ ਨਿੱਜੀ ਫਾਇਦੇ ਲਈ ਜਾਣ ਬੁੱਝ ਕੇ ਸੰਸਾਰ ਪੱਧਰ 'ਤੇ ਜੰਗ ਅਤੇ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ | ਤਰਕਸ਼ੀਲਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਫੋਕੀਆਂ ਭੈੜੀਆਂ ਅਤੇ ਵੇਲਾ ਵਹਾ ਚੁੱਕੀਆਂ ਰਸਮਾਂ ਰਿਵਾਜਾਂ ਨੂੰ ਛੱਡ ਕੇ ਤਰਕਵਾਦੀ ਸੋਚ ਦੇ ਧਾਰਨੀ ਬਣੋ, ਤਾਂ ਜੋ ਨਿਰੋਏ, ਸੱਭਿਅਕ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 'ਨੈਸ਼ਨਲ ਟੈਲੇਂਟ ਸਰਚ' ਪ੍ਰੀਖਿਆ ਵਿ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾ ਵਲੋਂ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24