25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਖਡੂਰ ਸਾਹਿਬ 'ਚ ਸੀਨੀਅਰ ਅਕਾਲੀ ਆਗੂਆਂ ਨੇ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋ ਕੇ ਚੱਲਣ ਦਾ ਲਿਆ ਫ਼ੈਸਲਾ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਦੀ ਅਗਵਾਈ 'ਚ ਜਲਦੀ ਮਿਲੇਗਾ ਸੁਖਬੀਰ ਸਿੰਘ ਬਾਦਲ ਨੂੰ ਵਫ਼ਦ

Ad Position 21
No active advertisement
ਅਜੀਤ ਡੈਸਕ 13-04-2026
ਤਰਨ ਤਾਰਨ, 12 ਅਪ੍ਰੈਲ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਇਕ ਮਹੱਤਵਪੂਰਨ ਇਕੱਤਰਤਾ ਹੋਈ, ਜਿਸ 'ਚ ਪਾਰਟੀ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ 'ਤੇ ਖਾਸ ਚਰਚਾ ਕੀਤੀ ਗਈ | ਇਸ ਸੰਬੰਧੀ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਇਹ ਇਕੱਤਰਤਾ ਪਾਰਟੀ ਲਈ ਇਕ ਨਵਾਂ ਮੋੜ ਸਾਬਿਤ ਹੋਵੇਗੀ | ਉਨ੍ਹਾਂ ਦੱਸਿਆ ਕਿ ਹਲਕੇ ਦੇ ਸਮੂਹ ਸੀਨੀਅਰ ਆਗੂਆਂ ਨੇ ਇਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਜੜ੍ਹਾਂ ਤੱਕ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ | ਆਗੂਆਂ ਨੇ ਕਿਹਾ ਕਿ ਪਿੰਡ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਕੇ ਹੀ 2027 ਵਿਚ ਵੱਡੀ ਜਿੱਤ ਹਾਸਿਲ ਕੀਤੀ ਜਾ ਸਕਦੀ ਹੈ ਅਤੇ ਇਸ ਇਕੱਤਰਤਾ ਨੇ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕੀਤਾ | ਇਕੱਤਰਤਾ 'ਚ ਮੌਜੂਦ ਆਗੂਆਂ ਨੇ ਇਕਸੁਰ ਹੋ ਕੇ ਕਿਹਾ ਕਿ ਹਰ ਆਗੂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਦਿਨ-ਰਾਤ ਮਿਹਨਤ ਕਰੇਗਾ | ਉਨ੍ਹਾਂ ਇਹ ਵੀ ਫੈਸਲਾ ਕੀਤਾ ਕਿ ਜਲਦ ਹੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਹਲਕੇ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤੇ ਹਲਕੇ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਮਹੱਤਵਪੂਰਨ ਇਕੱਤਰਤਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਅਤੇ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਲਵਿੰਦਰਪਾਲ ਸਿੰਘ ਪੱਖੋਕੇ, ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਜਨਰਲ ਸਕੱਤਰ ਇਕਬਾਲ ਸਿੰਘ ਸੰਧੂ, ਗੁਰਬਚਨ ਸਿੰਘ ਕਰਮੂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਕੌਮੀ ਮੀਤ ਪ੍ਰਧਾਨ ਦਲਬੀਰ ਸਿੰਘ ਜਹਾਂਗੀਰ, ਕੌਮੀ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਐਸ. ਜੀ. ਪੀ. ਸੀ. ਮੈਂਬਰ ਬਲਵਿੰਦਰ ਸਿੰਘ ਵੇਈਾਪੂੰਈਾ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਜਗਜੀਤ ਸਿੰਘ ਜੱਗੀ ਤੇ ਚੇਅਰਮੈਨ ਅਮਰੀਕ ਸਿੰਘ ਪੱਖੋਕੇ ਇਸ ਹੰਗਾਮੀ ਮੀਟਿੰਗ ਵਿਚ ਸ਼ਾਮਿਲ ਹੋਏ | ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਖ਼ਤ ਮਿਹਨਤ ਅਤੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਜੋੜਨ ਵਾਸਤੇ ਸਖ਼ਤ ਮਿਹਨਤ ਕਰਨ ਦਾ ਪ੍ਰਗਟਾਵਾ ਕੀਤਾ | ਇਹ ਸਾਰੇ ਆਗੂ 2027 ਦੀਆਂ ਚੋਣਾਂ ਜਿੱਤ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਿਆ ਵੇਖਣਾ ਚਾਹੁੰਦੇ ਹਨ | ਮੀਟਿੰਗ ਦੇ ਅੰਤ 'ਚ ਸਮੂਹ ਆਗੂਆਂ ਨੇ ਇਹ ਸਪੱਸ਼ਟ ਕੀਤਾ ਕਿ ਇਕਜੁੱਟਤਾ ਅਤੇ ਲਗਾਤਾਰ ਮਿਹਨਤ ਹੀ ਸ਼੍ਰੋਮਣੀ ਅਕਾਲੀ ਦਲ ਨੂੰ 2027 ਵਿਚ ਫਤਹਿ ਦਿਵਾਏਗੀ |
Ad Position 22
No active advertisement
ਪਿਛਲੀ ਖ਼ਬਰ ਸੁੱਤੀਆਂ ਸਰਕਾਰਾਂ ਨੂੰ ਜਗਾਉਣ ਲਈ ਬੱਝਵੇਂ ਤੇ ਤਿੱਖੇ ਸੰਘਰਸ਼ ਦੀ ਲੋੜ - ਕਾ. ਦੇਵੀ ਕੁਮਾਰੀ <br/> ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 'ਨੈਸ਼ਨਲ ਟੈਲੇਂਟ ਸਰਚ' ਪ੍ਰੀਖਿਆ ਵਿ...
Ad Position 24