ਝਬਾਲ, 13 ਅਪ੍ਰੈਲ (ਸੁਖਦੇਵ ਸਿੰਘ)-ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਵਿਕਾਸ ਤੇ ਮਿਲੀਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ ਅਤੇ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਪਏ ਹਨ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੀ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਇੰਚਾਰਜ ਕੰਚਨ ਪ੍ਰੀਤ ਕੌਰ ਨੇ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਤਰ੍ਹਾਂ ਜਨਤਕ ਹਮਾਇਤ ਮਿਲ ਰਹੀ ਹੈ, ਉਸ ਤੋਂ ਸਾਬਤ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ 2027 ਦੀਆਂ ਵਿਧਾਨ ਸਭਾ ਚੋਣਾਂ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ, ਸਿਹਤ, ਸਿੱਖਿਆ ਤੇ ਰੁਜ਼ਗਾਰ ਦੇ ਖ਼ੇਤਰ ਵਿਚ ਮਹੱਤਵਪੂਰਨ ਕਦਮ ਚੁੱਕੇ ਗਏ ਸਨ, ਜਿਨ੍ਹਾਂ ਦਾ ਲੋਕਾਂ ਨੂੰ ਅੱਜ ਵੀ ਲਾਭ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹਲਕੇ ਵਿਚ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਤਾਲਮੇਲ ਕਰਕੇ ਸ਼੍ਰੌਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ |