17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰੂ ਅਮਰਦਾਸ ਸਕੂਲ ਵਿਚ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 14-04-2026
ਗੋਇੰਦਵਾਲ ਸਾਹਿਬ, 13 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਡਾ. ਅੰਬੇਡਕਰ ਦੀ ਜੀਵਨੀ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ | ਬਾਰਵੀਂ ਜਮਾਤ ਦੇ ਆਰਟਸ, ਕਾਮਰਸ ਅਤੇ ਸਾਇੰਸ ਵਿਭਾਗਾਂ ਦੇ ਵਿਦਿਆਰਥੀਆਂ ਨੇ ਡਾ. ਅੰਬੇਡਕਰ ਦੀ ਜੀਵਨ ਯਾਤਰਾ, ਉਨ੍ਹਾਂ ਦੀਆਂ ਉਪਲੱਬਧੀਆਂ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਣ ਵਿਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ | ਸਕੂਲ ਨੂੰ ਚਾਰ ਸਦਨਾਂ ਅਰਥ, ਵਾਟਰ, ਏਅਰ ਅਤੇ ਫਾਇਰ ਵਿਚ ਵੰਡਿਆ ਗਿਆ ਹੈ | ਹਰ ਸਦਨ ਦੇ ਤਿੰਨ-ਤਿੰਨ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਹਿੱਸਾ ਲਿਆ ਅਤੇ ਵਾਟਰ ਤੇ ਏਅਰ ਹਾਊਸ ਦੇ ਵਿਦਿਆਰਥੀਆਂ ਨੇ ਇਕ-ਦੂਜੇ ਨੂੰ ਸਖ਼ਤ ਟੱਕਰ ਦਿੰਦਿਆਂ ਬਰਾਬਰ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ | ਸੰਸਥਾ ਦੇ ਪ੍ਰੈਜੀਡੈਂਟ ਮੈਡਮ ਬਲਜੀਤ ਕੌਰ ਰੰਧਾਵਾ ਨੇ ਆਪਣੇ ਪ੍ਰੇਰਨਾਦਾਇਕ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਦਾ ਜੀਵਨ ਸੰਘਰਸ਼, ਮਿਹਨਤ ਅਤੇ ਸਮਾਨਤਾ ਦੇ ਸਿਧਾਂਤਾਂ ਦਾ ਪ੍ਰਤੀਕ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ ਨੂੰ ਆਪਣੀ ਸਭ ਤੋਂ ਵੱਡੀ ਤਾਕਤ ਬਣਾਉਣ ਅਤੇ ਡਾ. ਅੰਬੇਡਕਰ ਵਲੋਂ ਦਰਸਾਏ ਸੱਚਾਈ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਦੇ ਮਾਰਗ 'ਤੇ ਤੁਰਦੇ ਹੋਏ ਆਪਣੇ ਜੀਵਨ ਵਿਚ ਉੱਚੇ ਲਕਸ਼ ਨਿਰਧਾਰਤ ਕਰਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਵਿੰਦਰ ਕੌਰ ਨੇ ਭਾਸ਼ਣ ਪ੍ਰਤੀਯੋਗਿਤਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਕਸੇਲ ਦੇ ਵਿਦਿਆਰਥੀਆਂ ਨੇ ਪੜ੍ਹਾਈ ਵਿਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਨਿਊ ਲਾਈਫ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>
Ad Position 24