ਪੱਟੀ, 13 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਸ਼ੁਭਾਇਮਾਨ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ 'ਵਿਸ਼ੇਸ਼ ਗੁਰਮਤਿ ਸਮਾਗਮ' ਕੀਤਾ ਗਿਆ, ਜਿਸ ਵਿਚ ਸਮੂਹ ਅਧਿਆਪਕ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਗੁਰੂ ਨਾਨਕ ਦੇਵ ਜੀ ਦੀ ਉਚਾਰਨ ਕੀਤੀ ਬਾਣੀ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ | ਉਪਰੰਤ ਸਕੂਲ ਦੇ ਸੰਗੀਤ ਅਧਿਆਪਕ ਭਾਈ ਬਹਾਲ ਸਿੰਘ ਅਤੇ ਬੱਚਿਆਂ ਨੇ ਗੁਰੂ ਦੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ ਕਰਵਾਏ ਗਏ | ਦੁਮਾਲਾ ਮੁਕਾਬਲੇ ਵਿਚੋਂ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੇ ਵਿਦਿਆਰਥੀ ਗੁਰਤੇਜ ਸਿੰਘ ਨੇ ਪਹਿਲਾ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੇ ਵਿਦਿਆਰਥੀ ਗੁਰਤਾਜ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ | ਦਸਤਾਰ ਮੁਕਾਬਲਾ ਤਿੰਨ ਗਰੁੱਪਾਂ ਵਿਚ ਕਰਵਾਇਆ ਗਿਆ | ਪਹਿਲੇ ਗਰੁੱਪ (ਤੀਜੀ ਤੋਂ ਪੰਜਵੀਂ) ਵਿਚੋਂ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੇ ਵਿਦਿਆਰਥੀ ਨਿਮਰਤ ਸਿੰਘ ਨੇ ਪਹਿਲਾ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੇ ਵਿਦਿਆਰਥੀ ਏਕਮਜੋਤ ਸਿੰਘ ਨੇ ਦੂਸਰਾ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੇ ਵਿਦਿਆਰਥੀ ਗੁਰਨੂਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ | ਦੂਜੇ ਗਰੁੱਪ (ਛੇਵੀਂ ਤੋਂ ਅੱਠਵੀਂ) ਵਿਚੋਂ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੇ ਵਿਦਿਆਰਥੀ ਗੁਰਮਨਜੋਤ ਸਿੰਘ ਨੇ ਪਹਿਲਾ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੇ ਵਿਦਿਆਰਥੀ ਗੁਰਸ਼ਰਨ ਸਿੰਘ ਨੇ ਦੂਸਰਾ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰਾਂ ਤੀਜੇ ਗਰੁੱਪ (ਨੌਵੀਂ ਤੋਂ ਬਾਰਵੀਂ) ਵਿਚੋਂ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੇ ਵਿਦਿਆਰਥੀ ਜੋਬਨਦੀਪ ਸਿੰਘ ਨੇ ਪਹਿਲਾ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੇ ਵਿਦਿਆਰਥੀ ਗੁਰਇਕਬਾਲ ਸਿੰਘ ਨੇ ਦੂਸਰਾ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੇ ਵਿਦਿਆਰਥੀ ਗੁਰਸ਼ਰਨ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ | ਮੁਕਾਬਲੇ ਵਿਚੋਂ ਜੇਤੂ ਬੱਚਿਆਂ ਨੂੰ ਮੈਡਲ ਅਤੇ ਸਿੱਖ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਧਾਰਮਿਕ ਅਧਿਆਪਕ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਸ਼ਵ ਦਸਤਾਰ ਦਿਵਸ ਤੇ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਦਸਤਾਰ ਸਿੱਖ ਦੀ ਇੱਕ ਵੱਖਰੀ ਪਹਿਚਾਣ ਹੈ | ਇਸ ਪਹਿਚਾਣ ਨੂੰ ਬਰਕਰਾਰ ਰੱਖਣ ਲਈ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਵਿਸਾਖੀ ਦੇ ਦਿਹਾੜੇ ਤੇ ਖਾਲਸੇ ਦੀ ਸਿਰਜਨਾ ਕਰਕੇ ਨਿਯਮਬੱਧ ਕਰ ਦਿੱਤਾ | ਪਿ੍ੰਸੀਪਲ ਸ੍ਰੀਮਤੀ ਜਸਬੀਰ ਕੌਰ ਸੈਣੀ ਨੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆ ਕਿਹਾ ਕਿ ਖੰਡੇ ਬਾਟੇ ਦੀ ਪਾਹੁਲ ਲੈ ਕੇ ਅਸੀਂ ਬਾਣੀ ਤੇ ਬਾਣੇ ਦੇ ਧਾਰਨੀ ਬਣ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰ ਸਕਦੇ ਹਾਂ | ਇਸ ਲਈ ਸਾਨੂੰ ਵੱਧ ਤੋਂ ਵੱਧ ਖੰਡੇ ਬਾਟੇ ਦੀ ਪਾਹੁਲ ਲੈ ਕੇ ਸਿੱਖ ਧਰਮ ਦੇ ਧਾਰਨੀ ਹੋਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ਼ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ, ਸਰਬਜੀਤ ਸਿੰਘ, ਸਕੂਲ ਦੇ ਵਾਈਸ ਪਿ੍ੰਸੀਪਲ ਸ੍ਰੀਮਤੀ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ, ਪ੍ਰਦੀਪ ਕੌਰ, ਰੁਪਿੰਦਰ ਕੌਰ ਨੰਦਾ, ਰਣਜੀਤ ਕੌਰ, ਹਰਪ੍ਰੀਤ ਕੌਰ ਚੀਮਾ, ਵੱਖ-ਵੱਖ ਹਾਊਸਾਂ ਦੇ ਇੰਚਾਰਜ਼ ਹਰਦੀਪ ਕੌਰ, ਕਿਰਨਦੀਪ ਕੌਰ ਬਾਠ, ਮਨਦੀਪ ਕੌਰ, ਗੁਰਵਿੰਦਰ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |