17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 14-04-2026
ਪੱਟੀ, 13 ਅਪ੍ਰੈਲ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਕਲਾਸ ਦੇ ਨਤੀਜੇ ਵਿਚ ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ 525/600 ਅੰਕ ਲੈ ਕੇ ਪਹਿਲਾ ਸਥਾਨ, ਆਯੁਸ਼ ਕੁਮਾਰ ਗੁਪਤਾ ਨੇ 483/600 ਅੰਕ ਲੈ ਕੇ ਦੂਜਾ ਸਥਾਨ ਤੇ ਲਵਜੋਤ ਕੌਰ ਨੇ 480/600 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੇ 20 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਸਨ, ਜਿਨ੍ਹਾਂ ਵਿਚੋਂ ਸਾਰਿਆਂ ਨੇ ਪਹਿਲੀ ਤੇ ਦੂਜੀ ਪੁਜ਼ੀਸਨ ਹਾਸਲ ਕੀਤੀ | ਇਸ ਮੌਕੇ ਸਕੂਲ ਦੇ ਮੇਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਤੇ ਡਾਇਰੈਕਟਰ ਸ਼ੁਭੀ ਭਾਰਦਵਾਜ ਹਾਜਰ ਸਨ | ਇਸ ਮੌਕੇ ਡਾ. ਮਰਿਦੁਲਾ ਭਾਰਦਵਾਜ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਵਧਾਈ ਦਿੰਦਿਆ ਕਿਹਾ ਕਿ ਇਹ ਵਿਦਿਆਰਥੀਆਂ ਦੀ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦੇ ਅਧਿਆਪਕਾਂ ਤੇ ਮਾਪਿਆਂ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਨੇ ਬੱਚਿਆਂ ਨੂੰ ਭਵਿੱਖ ਲਈ ਸ਼ੱੁਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸੋਨੀਆਂ ਸ਼ਰਮਾ, ਨਰਿੰਦਰ ਕੌਰ, ਅਰਵਿੰਦਰ ਕੁਮਾਰ ਤੇ ਸਮੂਹ ਸਟਾਫ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਅਤੇ 'ਆਪ' ਦੋਵੇਂ ਸਰਕਾਰਾਂ ਸੰਗਤ ਨੂੰ ਇਨਸਾਫ਼ ਦੇਣ 'ਚ ਪੂਰੀ ਤਰ੍ਹਾਂ ਫੇਲ੍ਹ-ਬ੍ਰਹਮਪੁਰਾ ਅਗਲੀ ਖ਼ਬਰ ਕੌਂਸਲਰ ਸਰਬਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ <br/>
Ad Position 24