17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਦਾ ਅੱਠਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 14-04-2026
ਫਤਿਆਬਾਦ, 13 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਦਾ ਇਸ ਵਾਰ ਵੀ ਅਠਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ | ਸਕੂਲ ਦੇ 80 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲਿਆਂ ਵਿਚ ਰਾਜਵੀਰ ਸਿੰਘ ਪੁੱਤਰ ਰਣਜੀਤ ਸਿੰਘ 48.66 ਪ੍ਰਤੀਸ਼ਤ, ਜਾਂਬਰ ਸਿੰਘ ਪੁੱਤਰ ਗੁਰਮੀਤ ਸਿੰਘ 81.83 ਪ੍ਰਤੀਸ਼ਤ ਮਨਰਾਜ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ 81.33 ਅਤੇ ਰੂਥਪਾਲ ਕੌਰ ਪੁੱਤਰੀ ਚਾਂਦ ਸਿੰਘ ਨੇ 80.16 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ | ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੇ ਵੀ 70 ਪ੍ਰਤੀਸ਼ਤ ਤੋ ਉਪਰ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਐੱਮ.ਡੀ. ਸੁਰਜੀਤ ਸਿੰਘ ਭਰੋਵਾਲ ਅਤੇ ਸਟਾਫ ਮੈਂਬਰਾਂ ਨੇ ਸਾਰੇ ਵਿਦਿਆਰਥੀਆਂ ਨੂੰ ਸ਼ੱੁਭਕਾਮਨਾ ਦੇਂਦੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਤ ਕੀਤਾ ਗਿਆ | ਇਹ ਸਾਰੇ ਵਿਦਿਆਰਥੀ ਪਹਿਲਾਂ ਹੀ ਨੌਵੀਂ ਕਲਾਸ ਵਿਚ ਦਾਖਲ ਹੋ ਚੁੱਕੇ ਹਨ ਆਸ ਹੈ ਕਿ ਅਗਲੀਆਂ ਕਲਾਸਾਂ ਵਿਚ ਵੀ ਚੰਗੇ ਨੰਬਰ ਪ੍ਰਾਪਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪੱਟੀ ਹਲਕੇ ਦੇ ਪਿੰਡ ਪਨਗੋਟਾ ਤੋਂ ਹਰਮਨ ਪਨਗੋਟਾ ਅਨੇਕਾਂ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ <br/> ਅਗਲੀ ਖ਼ਬਰ ਕਾਂਗਰਸ ਅਤੇ 'ਆਪ' ਦੋਵੇਂ ਸਰਕਾਰਾਂ ਸੰਗਤ ਨੂੰ ਇਨਸਾਫ਼ ਦੇਣ 'ਚ ਪੂਰੀ ਤਰ੍ਹਾਂ ਫੇਲ੍ਹ-ਬ੍ਰਹਮਪੁਰਾ
Ad Position 24