17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਏ. ਐਸ. ਆਈ. ਗੁਰਪਾਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਵਾਹਨਾਂ ਦੀ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 14-04-2026
ਪੱਟੀ, 13 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਐਸ. ਐਸ. ਪੀ. ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪੁਲਿਸ ਚੌਕੀ ਸਭਰਾ ਦੇ ਇੰਚਾਰਜ ਏ. ਐਸ. ਆਈ. ਗੁਰਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਸਭਰਾ ਚੌਕ 'ਚ ਵਿਸ਼ੇਸ਼ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਬਿਨਾਂ ਕਾਗਜ਼ਾਂ ਵਾਲੇ ਵਾਹਨਾਂ ਦੇ ਚਲਾਨ ਕੀਤੇ | ਇਸ ਮੌਕੇ ਏ. ਐਸ. ਆਈ. ਗੁਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਵਾਹਨਾਂ ਦੇ ਕਾਗਜ਼ ਪੱਤਰ ਪੂਰੇ ਕੀਤੇ ਜਾਣ ਤੇ ਵਾਹਨਾਂ ਤੇ ਸਰਕਾਰੀ ਨੰਬਰ ਪਲੇਟਾਂ ਲਗਵਾਈਆਂ ਜਾਣ | ਉਨ੍ਹਾਂ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚੇ ਬੱਚੀਆਂ ਨੂੰ ਵਾਹਨ ਨਾ ਚਲਾਉਣ ਦੇਣ, ਤਾ ਜੋ ਉਨ੍ਹਾਂ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ | ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਤੇ ਜੋ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ, ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹ...
Ad Position 24