18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਮਨਜੀਤ ਸਿੰਘ ਮੰਨਾ ਨਾਲ ਅਫ਼ਸੋਸ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 14-04-2026
ਮੀਆਂਵਿੰਡ, 13 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੇ ਮਾਤਾ ਪ੍ਰਕਾਸ਼ ਕੌਰ ਦੇ ਦਿਹਾਂਤ ਦਾ ਅਫਸੋਸ ਪ੍ਰਗਟ ਕਰਨ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਆਗੂ ਪਿੰਡ ਮੀਆਂਵਿੰਡ ਪਹੁੰਚ ਰਹੇ ਹਨ | ਇਸੇ ਤਰ੍ਹਾਂ ਹਲਕਾ ਬਾਬਾ ਬਕਾਲਾ ਸਾਹਿਬ ਦੀਆਂ ਕਾਂਗਰਸ ਪਾਰਟੀ ਨਾਲ ਸਬੰਧਿਤ ਵੱਖ-ਵੱਖ ਸ਼ਖ਼ਸ਼ੀਅਤਾਂ ਜਿੰਨ੍ਹਾਂ ਵਿਚ ਸਾਬਕਾ ਸਰਪੰਚ ਮਾਸਟਰ ਜਸਪਾਲ ਸਿੰਘ ਰੰਧਾਵਾ, ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕੁਆਰਡੀਨੇਟਰ ਜ਼ਿਲ੍ਹਾ ਮੀਤ ਪ੍ਰਧਾਨ ਯੁੱਧਵੀਰ ਸਿੰਘ ਸਰਲੀ, ਸਾਬਕਾ ਸਰਪੰਚ ਜ਼ਿਲ੍ਹਾ ਜਰਨਲ ਸਕੱਤਰ ਹਰਜਿੰਦਰ ਸਿੰਘ ਨਾਗੋਕੇਮੋੜ, ਸਾਬਕਾ ਸਰਪੰਚ ਬੂਟਾ ਸਿੰਘ ਦਾਰਾਪੁਰ, ਸਾਬਕਾ ਸਰਪੰਚ ਸੁਰਜੀਤ ਸਿੰਘ ਭਲੋਜਲਾ, ਪਿ੍ੰਸੀਪਲ ਮੈਡਮ ਜਗਪ੍ਰੀਤ ਕੌਰ, ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਖਹਿਰਾ ਆਦਿ ਵਲੋਂ ਉਨ੍ਹਾਂ ਦੇ ਗ੍ਰਹਿ ਪਹੁੰਚਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ, ਚੇਅਰਮੈਨ ਰਣਜੀਤ ਸਿੰਘ ਅਤੇ ਇੰਸਪੈਕਟਰ ਜ਼ੋਰਾਵਰ ਸਿੰਘ ਨਾਲ ਅਫਸੋਸ ਪ੍ਰਗਟ ਕੀਤੇ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਘਰ ਦੇ ਮੁਖੀ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਝੱਲਣਾ ਪੈਂਦਾ ਹੈ ਪਰ ਕੀਤਾ ਕੁਝ ਨਹੀਂ ਜਾ ਸਕਦਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਆਫ ਕੈਡਿਡ ਸਟੱਡੀਜ਼ ਫਤਿਆਬਾਦ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਦਿਹਾਤੀ ਮਜ਼ਦੂਰ ਸਭਾ ਵਲੋਂ ਚੌਕੀ ਫਤਿਆਬਾਦ ਵਿਖੇ ਲਗਾਇਆ ਧਰਨਾ <br/>
Ad Position 24