18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਆਫ ਕੈਡਿਡ ਸਟੱਡੀਜ਼ ਫਤਿਆਬਾਦ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 14-04-2026
ਫਤਿਆਬਾਦ, 13 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਆਫ ਕੈਡਿਡ ਸਟੱਡੀਜ਼ ਫਤਿਆਬਾਦ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿਸਾਖੀ ਦਾ ਤਿਉਹਾਰ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਵਲੋੋਂ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵਿਸਾਖੀ ਨਾਲ ਸਬੰਧਿਤ ਗੀਤ ਅਤੇ ਕਵਿਤਾਵਾ ਗਾ ਕੇ ਅਤੇ ਗਿੱਧੇ ਅਤੇ ਭੰਗੜੇ ਨਾਲ ਇਸ ਸਮਾਗਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ | ਇਸ ਮੌਕੇ ਸਕੂਲ ਪਿ੍ੰਸੀਪਲ ਅਨੀਤਾ ਚਤਰਥ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਸਾਖੀ ਦੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਅਤੇ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਪੰਥ ਦੀ ਕੀਤੀ ਸਥਾਪਨਾ ਅਤੇ ਇਸ ਦੇ ਮਹੱਤਵ ਬਾਰੇ ਵਿਸਥਾਪੂਰਵਕ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਮਾਸਟਰ ਮੰਗਤ ਰਾਮ, ਚੇਅਰਮੈਨ ਰਵਿੰਦਰ ਕੁਮਾਰ, ਮਮਤਾ ਮੈਡਮ, ਜਸਬੀਰ ਸਿੰਘ, ਨਵਨੀਤ ਕੌਰ, ਕਿਰਨਦੀਪ ਮੈਡਮ, ਕੰਵਲਪ੍ਰੀਤ ਕੌਰ, ਬਲਜੀਤ ਕੌਰ, ਰਮਨਦੀਪ ਕੌਰ, ਕੁਲਵਿੰਦਰ ਕੌਰ, ਰਜਨੀਸ਼ ਮੈਡਮ, ਅੰਤਰਪ੍ਰੀਤ ਕੌਰ, ਨਵਜੋਤ ਕੌਰ, ਅਰਚਨਾ ਮੈਡਮ, ਮਨਜਿੰਦਰ ਕੌਰ, ਇੰਦੀਪ ਕੌਰ, ਡੌਲੀ ਮੈਡਮ, ਜਸਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਹਰਪ੍ਰੀਤ ਮੈਡਮਅਤੇ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸੇ ਦੀ ਸਾਜਨਾ ਦਿਵਸ ਅਤੇ ਜਲਿ੍ਹਆਂ ਵਾਲੇ ਬਾਗ ਦੇ ਸ਼ਹੀਦੀ ਸਾਕੇ 'ਤੇ ਸੈਮੀਨਾਰ <br/> ਅਗਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਮਨਜੀਤ ਸਿੰਘ ਮੰਨਾ ਨਾਲ ਅਫ਼ਸੋਸ ਪ੍ਰਗਟ <br/>
Ad Position 24