18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਵਿਸਾਖੀ ਮੇਲਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 14-04-2026
ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)- ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ ਹੇਠ ਚੱਲ ਰਹੀ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਵਿਸਾਖੀ ਮੇਲਾ ਮਨਾਇਆ ਗਿਆ | ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੇ ਐਡੀਸ਼ਨਲ ਆਨਰੇਰੀ ਸਕੱਤਰ, ਲੋਕਲ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ, ਲੋਕਲ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਨਵਜੋਤ ਸਿੰਘ ਅਤੇ ਰਣਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਦਾ ਸਵਾਗਤ ਸਕੂਲ ਦੇ ਪਿ੍ੰਸੀਪਲ ਸਤਵੰਤ ਸਿੰਘ ਬੈਂਸ, ਅਕਾਦਮਿਕ ਅਫ਼ਸਰਾਂ ਅਤੇ ਦੋਵਾਂ ਐਕਟੀਵਿਟੀ ਇੰਚਾਰਜ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਇਸ ਇਤਿਹਾਸਕ ਦਿਨ ਬਾਰੇ ਜਾਣਕਾਰੀ ਦਿੱਤੀ ਗਈ | ਖੇਤੀਬਾੜੀ ਜੀਵਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਇਸ ਮੇਲੇ ਵਿਚ ਖਾਣ ਪੀਣ ਦੇ ਸਟਾਲ ਲਗਾਏ ਗਏ | ਬੱਚਿਆਂ ਦੇ ਮਨੋਰੰਜਨ ਲਈ ਅਨੇਕਾਂ ਹੀ ਪ੍ਰਕਾਰ ਦੇ ਝੂਲੇ ਲਗਾਏ ਗਏ | ਮਹਿੰਦੀ, ਪਰਾਂਦੀਆਂ ਅਤੇ ਹੋਰ ਮੁਨਿਆਰੀ ਦੇ ਸਮਾਨ ਦੀਆਂ ਦੁਕਾਨਾਂ ਦੀ ਸਜਾਵਟ ਨੇ ਹਾਜ਼ਰ ਸਾਰਿਆਂ ਦਾ ਮਨ ਮੋਹ ਲਿਆ | ਬੱਚਿਆਂ ਦੇ ਮਨੋਰੰਜਨ ਲਈ ਜਾਦੂ ਦੇ ਤਮਾਸ਼ੇ ਅਤੇ ਕਠਪੁਤਲੀ ਦੇ ਖੇਡ ਤਮਾਸ਼ੇ ਵੀ ਦਿਖਾਏ ਗਏ | ਖ਼ਾਲਸਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਅਨੇਕਾਂ ਹੀ ਵਿਦਿਆਰਥੀਆਂ ਨੇ ਭਾਗ ਲਿਆ | ਇਸ ਵਿਚ ਸੀਨੀਅਰ ਵਿੰਗ ਦੇ ਦਸਵੀਂ ਬੀ ਦੇ ਤੇਜਸਵੀਰ ਸਿੰਘ ਨੇ ਪਹਿਲਾ ਸਥਾਨ, ਗਿਆਰਵੀਂ ਜਮਾਤ ਦੇ ਸਰਤਾਜ ਸਿੰਘ ਨੇ ਦੂਜਾ ਸਥਾਨ ਅਤੇ ਨੌਵੀਂ ਬੀ ਦੇ ਅਰਸ਼ਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਮਿਡਲ ਵਿੰਗ ਵਿਚ ਸੱਤਵੀਂ ਏ ਜਮਾਤ ਦੇ ਵਿਦਿਆਰਥੀ ਅਮਰਬੀਰ ਸਿੰਘ ਨੇ ਪਹਿਲਾ ਸਥਾਨ, ਸੱਤਵੀਂ ਏ ਦੇ ਹਰਕੀਰਤ ਸਿੰਘ ਨੇ ਦੂਜਾ ਅਤੇ ਸੱਤਵੀਂ ਏ ਦੇ ਸੁੱਖਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਚੀਫ਼ ਖਾਲਸਾ ਦੀਵਾਨ ਦੇ ਐਡੀਸ਼ਨਲ ਆਨਰੇਰੀ ਸਕੱਤਰ, ਲੋਕਲ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ, ਲੋਕਲ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਨਵਜੋਤ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਰਣਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦਿਵਸ ਅਤੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਧਰਮ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਸਕੂਲ ਦੇ ਪਿ੍ੰਸੀਪਲ ਸਤਵੰਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਸਾਖੀ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਸ ਦਿਨ ਕਿਸਾਨ ਆਪਣੀ ਪੱਕੀ ਹੋਈ ਫ਼ਸਲ ਦੀ ਖ਼ੁਸ਼ੀ ਮਨਾਉਂਦੇ ਹਨ | ਇਸਦੇ ਨਾਲ ਹੀ ਅਨੰਦਪੁਰ ਸਾਹਿਬ ਵਿਚ ਖਾਲਸਾ ਸਾਜਨਾ ਦਿਵਸ ਅਤੇ ਜਲਿ੍ਹਆਂਵਾਲਾ ਬਾਗ ਦਾ ਸਾਕਾ ਸਿੱਖ ਇਤਿਹਾਸ ਵਿਚ ਮਹੱਤਵਪੂਰਨ ਸਥਾਨ 'ਤੇ ਹੈ | ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਆਪਣੇ ਧਰਮ ਅਤੇ ਸੱਭਿਆਚਾਰ ਪ੍ਰਤੀ ਪਿਆਰ ਅਤੇ ਸਦਭਾਵਨਾ ਪੈਂਦਾ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ- ਹਰਬੀਰ ਸਿੰਘ ਗਿੱਲ <br/> ਅਗਲੀ ਖ਼ਬਰ ਖ਼ਾਲਸੇ ਦੀ ਸਾਜਨਾ ਦਿਵਸ ਅਤੇ ਜਲਿ੍ਹਆਂ ਵਾਲੇ ਬਾਗ ਦੇ ਸ਼ਹੀਦੀ ਸਾਕੇ 'ਤੇ ਸੈਮੀਨਾਰ <br/>
Ad Position 24