18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ- ਹਰਬੀਰ ਸਿੰਘ ਗਿੱਲ <br/>

Ad Position 21
No active advertisement
ਅਜੀਤ ਡੈਸਕ 14-04-2026
ਪੱਟੀ, 13 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਪੱਟੀ ਦਾ ਅੱਠਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਦੇ ਅੱਠਵੀਂ ਜਮਾਤ ਦੇ ਨਤੀਜੇ ਵਿਚ ਪਹਿਲੀਆਂ ਤਿੰਨੇ ਪੁਜ਼ੀਸ਼ਨਾਂ 'ਤੇ ਕੁੜੀਆਂ ਦਾ ਕਬਜ਼ਾ ਹੋਇਆ ਹੈ | ਅੱਠਵੀਂ ਜਮਾਤ ਵਿਚ ਅਨੁਰੀਤ ਕੌਰ ਪੁੱਤਰੀ ਕਮਲਜੀਤ ਸਿੰਘ ਨੇ 95.5 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸੁਖਮਨਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ 93.5 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਹਰਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 92.6 ਫੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਬਾਕੀ ਵਿਦਿਆਰਥੀ ਵੀ 70 ਤੋਂ 80 ਫੀਸਦੀ ਨੰਬਰ ਲੈ ਕੇ ਪਾਸ ਹੋਏ ਹਨ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ ਹਰਬੀਰ ਸਿੰਘ ਗਿੱਲ, ਹਰਨੂਰ ਸਿੰਘ, ਪਰਮਿੰਦਰ ਕੌਰ, ਪਿ੍ੰਸੀਪਲ ਰਾਜਬੀਰ ਕੌਰ, ਵਾਈਸ ਪਿ੍ੰਸੀਪਲ ਦਲਬੀਰ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਨਵਾਂ ਸੋਧ ਬਿੱਲ ਲਿਆ ਕੇ ਰਾਜਨੀਤਕ ਠੱਗੀ ਦਾ ਨਿਸ਼ਾਨਾ ਮਿੱਥ ਲਿਆ-ਖਾਲੜਾ ਮਿਸ਼ਨ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਵਿਸਾਖੀ ਮੇਲਾ ਮਨਾਇਆ <br/>
Ad Position 24