ਖਡੂਰ ਸਾਹਿਬ, 13 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਸਕੂਲ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆ ਵਲੋਂ 327ਵਾਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਅਤੇ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ | ਉਪਰੰਤ ਧਾਰਮਿਕ ਅਧਿਆਪਕ ਮਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਸਕੂਲ ਪਿ੍ੰਸੀਪਲ ਅਮਰਜੀਤ ਸਿੰਘ ਵਲੋਂ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਸਿੱਖੀ ਸਿਧਾਤਾਂ ਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ |