19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਨੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਤੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ <br/>

Ad Position 21
No active advertisement
ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਮੁਕਾਬਲਿਆਂ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਅਕੈਡਮੀ ਪ੍ਰਬੰਧਕ | ਤਸਵੀਰ: ਲਵਲੀ <br/> 14-04-2026
ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-­ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੀ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਖਾਲਸਾ ਸਾਜਨਾ ਦਿਵਸ 'ਤੇ ਵਿਸਾਖੀ ਨੂੰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸਹਿਜ ਪਾਠ ਦੇ ਭੋਗ ਉਪਰੰਤ ਸਜਾਏ ਗਏ ਵਿਸ਼ਾਲ ਧਾਰਮਿਕ ਦੀਵਾਨ ਵਿਚ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਆਪਣੇ ਜੋਸ਼ੀਲੇ ਅੰਦਾਜ਼ ਵਿਚ ਕਵਿਤਾਵਾਂ, ਭਾਸ਼ਣ ਅਤੇ ਖਾਲਸਾ ਸਾਜਨਾ ਦਿਵਸ ਨਾਲ ਸੰਬੰਧਿਤ ਰਸ ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਅਧਿਆਪਕ ਹਰਪਾਲ ਸਿੰਘ ਵਲੋਂ ਸਿੱਖ ਇਤਿਹਾਸ ਦਾ ਚਾਨਣਾ ਪਾ ਕੇ ਇਸ ਪ੍ਰੋਗਰਾਮ ਨੂੰ ਹੋਰ ਵੀ ਚਾਰ ਚੰਨ੍ਹ ਲਗਾਏ ਗਏ | ਇਸ ਮੌਕੇ ਅਕੈਡਮੀ ਵਲੋਂ ਸੁੰਦਰ ਦੁਮਾਲਾ ਮੁਕਾਬਲੇ ਵੀ ਕਰਵਾਏ ਗਏ ਇਹ ਮੁਕਾਬਲੇ ਤਿੰਨ ਗਰੁੱਪਾਂ ਵਿਚ ਹੋਏ | ਪਹਿਲਾ ਗਰੁੱਪ ਪਹਿਲੀ ਤੋਂ ਪੰਜਵੀਂ ਜਮਾਤ, ਦੂਸਰਾ ਗਰੁੱਪ ਛੇਵੀਂ ਤੋਂ ਅੱਠਵੀਂ ਜਮਾਤ ਅਤੇ ਤੀਸਰਾ ਗਰੁੱਪ ਨੌਵੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੀ | ਇਨ੍ਹਾਂ ਦੁਮਾਲੇ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਮੱਲਾਂ ਮਾਰੀਆਂ ਅਤੇ ਵਿਸ਼ੇਸ਼ ਸਨਮਾਨ ਹਾਸਲ ਕੀਤੇ | ਜੇਤੂ ਵਿਦਿਆਰਥੀਆਂ ਨੂੰ ਚੰਗੇ ਪ੍ਰਦਰਸ਼ਨ ਬਦਲੇ, ਪ੍ਰੋਤਸਾਹਨ ਇਨਾਮ ਵੰਡ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋਗਰਾਮ ਦੌਰਾਨ ਪਿ੍ੰਸੀਪਲ ਮੰਜੂ ਤਲਵਾੜ ਵਲੋਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਵਿਦਿਆਰਥੀਆਂ ਨੂੰ ਸਰਬਪੱਖੀ ਵਿਕਾਸ ਬਾਰੇ ਜਾਗਰੂਕ ਕੀਤਾ | ਇਸ ਮੌਕੇ ਵੱਖ-ਵੱਖ ਪ੍ਰਕਾਰ ਦਾ ਵੱਡੇ ਪੱਧਰ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਤੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਇਸ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਟਰੰਪ ਦੀ ਈਰਾਨ ਨਾਕਾਬੰਦੀ ਦਾ ਸਮਰਥਨ ਨਹੀਂ ਕਰਦਾ ਬਰਤਾਨੀਆ-ਸਟਾਰਮਰ ਅਗਲੀ ਖ਼ਬਰ ਸਕੇਲ ਆਫ ਫ਼ਾਈਨਾਂਸ ਵਧਣ ਨਾਲ ਸਹਿਕਾਰੀ ਲਹਿਰ ਤੇ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਨੂੰ ਮਿਲੇਗਾ ਨਵਾਂ ਹੁਲਾਰਾ-ਜ਼ਿਲ੍ਹਾ...
Ad Position 24